ਪੰਜਾਬ ਬੰਦ ਨੂੰ ਲੈ ਕੇ ਖਦਸ਼ਾ ਬਰਕਰਾਰ, ਲੋਕ ਪ੍ਰੇਸ਼ਾਨ
Saturday, Nov 05, 2022 - 02:52 AM (IST)
ਜਲੰਧਰ (ਬਿਊਰੋ) : ਅੰਮ੍ਰਿਤਸਰ 'ਚ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਤੋਂ ਬਾਅਦ ਜਿੱਥੇ ਇਕ ਪਾਸੇ ਗੁੱਸੇ 'ਚ ਆਏ ਹਿੰਦੂ ਸੰਗਠਨਾਂ ਅਤੇ ਸ਼ਿਵ ਸੈਨਿਕਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ, ਉਥੇ ਦੂਜੇ ਪਾਸੇ ਇਸ ਗੱਲ ਨੂੰ ਲੈ ਕੇ ਅਜੇ ਵੀ ਖਦਸ਼ਾ ਬਣਿਆ ਹੋਇਆ ਹੈ ਕਿ ਸ਼ਨੀਵਾਰ ਪੰਜਾਬ ਬੰਦ ਰਹੇਗਾ ਜਾਂ ਨਹੀਂ। ਇਸ ਦੋਹਰੇ ਫ਼ੈਸਲੇ ਕਾਰਨ ਸੂਬੇ ਦੇ ਲੋਕ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇਹ ਪਤਾ ਨਹੀਂ ਲੱਗ ਰਿਹਾ ਕਿ ਸ਼ਨੀਵਾਰ ਕਿਹੜੇ ਅਦਾਰੇ, ਦੁਕਾਨਾਂ ਖੁੱਲ੍ਹਣਗੀਆਂ ਅਤੇ ਕਿਹੜੀਆਂ ਨਹੀਂ।
ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਬੇਸ਼ੱਕ ਹਿੰਦੂ ਜਥੇਬੰਦੀਆਂ ਸਮੇਤ ਵਿਰੋਧੀ ਪਾਰਟੀਆਂ ਨੇ ਵੀ ਬੰਦ ਦੀ ਹਮਾਇਤ ਕੀਤੀ ਹੈ ਪਰ ਸ਼ਨੀਵਾਰ ਨੂੰ ਹੋਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਵੀ ਭਾਰੀ ਚਿੰਤਾ ਪਾਈ ਜਾ ਰਹੀ ਹੈ। ਬੰਦ ਦਾ ਸੱਦਾ ਦੇਣ ਵਾਲੇ ਸ਼ਿਵ ਸੈਨਾ ਟਕਸਾਲੀ ਦੇ ਆਗੂ ਹਰਦੀਪ ਪੁਰੀ, ਕੌਸ਼ਲ ਸ਼ਰਮਾ, ਰਾਸ਼ਟਰਵਾਦੀ ਸ਼ਿਵ ਸੈਨਾ ਦੇ ਸਚਿਨ ਬਹਿਲ, ਸ਼ਿਵ ਸੈਨਾ ਭਾਰਤੀ ਦੇ ਅਜੇ ਸੇਠ, ਸ਼ਿਵ ਸੈਨਾ ਸੂਰਿਆਵੰਸ਼ੀ ਦੇ ਰਾਕੇਸ਼ ਭਸੀਨ ਅਤੇ ਸੁਨੀਲ ਭਸੀਨ, ਅਖਿਲ ਭਾਰਤੀ ਹਿੰਦੂ ਸੰਘਰਸ਼ ਕਮੇਟੀ ਦੇ ਆਗੂ ਅਤੇ ਕਈ ਹੋਰ ਸੰਗਠਨ ਸ਼ਾਮਲ ਹਨ।
ਇਹ ਵੀ ਪੜ੍ਹੋ : ਖਾਲਿਸਤਾਨ ਪੱਖੀ ਚਾਵਲਾ ਨੇ ਕੀਤਾ ਦਾਅਵਾ- ਸੂਰੀ ਤੋਂ ਬਾਅਦ ਹੁਣ ਇਹ ਹਿੰਦੂ ਨੇਤਾ ਹਨ ਅਗਲਾ ਨਿਸ਼ਾਨਾ
ਜ਼ਿਕਰਯੋਗ ਹੈ ਕਿ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਅੱਜ ਸ਼ਿਵ ਸੈਨਿਕਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਉਨ੍ਹਾਂ ਨੇ ਪੂਰੇ ਪੰਜਾਬ 'ਚ ਇਸ ਕਤਲ 'ਤੇ ਗੁੱਸਾ ਜ਼ਾਹਿਰ ਕਰਨ ਦਾ ਫ਼ੈਸਲਾ ਕੀਤਾ ਹੈ ਪਰ ਇਹ ਕਾਲ ਕਿੰਨੀ ਸਫਲ ਹੋਵੇਗੀ, ਇਸ ਬਾਰੇ ਅਜੇ ਵੀ ਸ਼ੱਕ ਦੀ ਸਥਿਤੀ ਬਣੀ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।