ਦਾਜ ਦੀ ਖਾਤਰ ਸਹੁਰੇ ਪਰਿਵਾਰ ਨੇ ਵਿਆਹੁਤਾ ਨੂੰ ਜ਼ਹਿਰੀਲੀ ਚੀਜ਼ ਦੇ ਕੇ ਉਤਾਰਿਆ ਮੌਤ ਦੇ ਘਾਟ

Thursday, Jul 07, 2022 - 08:03 PM (IST)

ਦਾਜ ਦੀ ਖਾਤਰ ਸਹੁਰੇ ਪਰਿਵਾਰ ਨੇ ਵਿਆਹੁਤਾ ਨੂੰ ਜ਼ਹਿਰੀਲੀ ਚੀਜ਼ ਦੇ ਕੇ ਉਤਾਰਿਆ ਮੌਤ ਦੇ ਘਾਟ

ਤਰਨਤਾਰਨ (ਜ.ਬ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਜੋਧਪੁਰ ਵਿਖੇ ਦਾਜ ਦੀ ਖਾਤਰ ਸਹੁਰੇ ਪਰਿਵਾਰ ਵਲੋਂ ਵਿਆਹੁਤਾ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਹਰਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਹਿੰਦੀਪੁਰ ਨੇ ਦੱਸਿਆ ਕਿ ਉਸ ਦੀ ਕੁੜੀ ਸੁਖਵਿੰਦਰ ਕੌਰ (24 ਸਾਲ) ਦਾ ਵਿਆਹ 16 ਜਨਵਰੀ 2021 ਨੂੰ ਸਰਬਜੀਤ ਸਿੰਘ ਵਾਸੀ ਜੋਧਪੁਰ ਨਾਲ ਹੋਈ ਸੀ। 

ਉਸ ਨੇ ਕਿਹਾ ਕਿ ਵਿਆਹ ਸਮੇਂ ਉਸ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਲੇਕਿਨ ਸਹੁਰੇ ਪਰਿਵਾਰ ਨੇ ਹੋਰ ਦਾਜ ਲਿਆਉਣ ਲਈ ਉਸ ਦੀ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸੇ ਕਰਕੇ ਉਸ ਦੀ ਕੁੜੀ ਅਕਸਰ ਪ੍ਰੇਸ਼ਾਨ ਰਹਿੰਦੀ ਸੀ। ਬੀਤੀ ਰਾਤ ਉਨ੍ਹਾਂ ਨੂੰ ਪਤਾ ਲੱਗਾ ਕਿ ਸਹੁਰੇ ਪਰਿਵਾਰ ਨੇ ਉਸ ਦੀ ਕੁੜੀ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਦਿੱਤੀ, ਜਿਸ ਕਾਰਨ ਉਸ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਉਸ ਦੀ ਕੁੜੀ ਦੀ ਮੌਤ ਹੋ ਗਈ। 

ਇਸ ਸਬੰਧੀ ਤਫਤੀਸ਼ੀ ਅਫ਼ਸਰ ਸਵਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਸਰਬਜੀਤ ਸਿੰਘ ਪੁੱਤਰ ਹਰਦੀਪ ਸਿੰਘ, ਰਜਵੰਤ ਕੌਰ ਪਤਨੀ ਹਰਦੀਪ ਸਿੰਘ ਵਾਸੀਆਨ ਜੋਧਪੁਰ, ਮਨਪ੍ਰੀਤ ਕੌਰ ਪਤਨੀ ਕਮਲਜੀਤ ਸਿੰਘ, ਕੁਲਵੰਤ ਸਿੰਘ ਪੁੱਤਰ ਫਤਿਹ ਸਿੰਘ ਵਾਸੀਆਨ ਮਾੜ ਉਧੋਕੇ ਖ਼ਿਲਾਫ਼ ਮੁਕੱਦਮਾ ਨੰਬਰ 132 ਧਾਰਾ 304ਬੀ-ਆਈ.ਪੀ.ਸੀ . ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।


author

rajwinder kaur

Content Editor

Related News