ਦਾਜ ਦੀ ਬਲੀ ਚੜ੍ਹੀ ਇਕ ਹੋਰ ਮੁਟਿਆਰ

Tuesday, Jun 04, 2019 - 01:09 PM (IST)

ਦਾਜ ਦੀ ਬਲੀ ਚੜ੍ਹੀ ਇਕ ਹੋਰ ਮੁਟਿਆਰ

ਪਟਿਆਲਾ (ਬਖਸ਼ੀ)—ਇਕ ਪਾਸੇ ਜਿੱਥੇ ਪੰਜਾਬ ਦਾ ਅੰਨਦਾਤਾ ਕਰਜ਼ੇ ਦੀ ਬਲੀ ਚੜ੍ਹ ਰਿਹਾ ਹੈ ਤੇ ਦੂਜੇ ਪਾਸੇ ਦਾਜ ਦੇ ਲੋਬੀਆਂ ਤੋਂ ਤੰਗ ਆ ਕੇ ਮੁਟਿਆਰਾਂ ਦਾਜ ਦੀ ਬਲੀ ਚੜ੍ਹ ਰਹੀਆਂ ਹਨ। ਅਜਿਹਾ ਹੀ ਮਾਮਲਾ ਪਟਿਆਲਾ 'ਚ ਦੇਖਣ ਨੂੰ ਮਿਲਿਆ, ਜਿੱਥੇ ਇਕ ਵਿਆਹੁਤਾ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  ਮ੍ਰਿਤਕ ਪ੍ਰਭਜੋਤ ਕੌਰ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ, ਜਿਸ ਦੀ 1 ਸਾਲ ਦੀ ਧੀ ਹੈ ਅਤੇ ਅੱਜ ਉਸ ਦਾ ਜਨਮ ਦਿਨ ਸੀ।

PunjabKesari

ਜਾਣਕਾਰੀ ਮੁਤਾਬਕ ਪ੍ਰਭਜੋਤ ਦਾ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਸੀ, ਇਸ ਤੋਂ ਪਰੇਸ਼ਾਨ ਹੋ ਕੇ ਪ੍ਰਭਜੋਤ ਨੇ ਗਲੇ 'ਚ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਸ ਦੀ ਕੁੜੀ ਨੂੰ ਪਿਛਲੇ ਕਾਫੀ ਸਮੇਂ ਤੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਪਰ ਪਰਿਵਾਰ ਵਾਲੇ ਹਮੇਸ਼ਾਂ ਹੀ ਕੁੜੀ ਨੂੰ ਸਮਝਾ ਕੇ ਵਾਪਸ ਭੇਜ ਦਿੰਦੇ ਸਨ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Shyna

Content Editor

Related News