ਸ਼ੱਕੀ ਹਾਲਾਤ ’ਚ ਜਨਾਨੀ ਦੀ ਮੌਤ, 3 ਸਾਲ ਪਹਿਲਾਂ ਹੋਇਆ ਸੀ ਵਿਆਹ

04/06/2022 5:28:38 PM

ਅੰਮ੍ਰਿਤਸਰ (ਜਸ਼ਨ) - ਸਹੁਰੇ ਪਰਿਵਾਰ ਵਲੋਂ ਦਾਜ ਦੀ ਖ਼ਾਤਰ ਨੂੰਹ ਦਾ ਕਤਲ ਕਰ ਦੇਣ ਦਾ ਸ਼ੱਕ ਸਾਹਮਣੇ ਆਇਆ ਹੈ। ਥਾਣਾ ਬਿਆਸ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਸਹੁਰੇ ਪਰਿਵਾਰ ਦੇ 4 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਦੀ ਪਛਾਣ (ਪਤੀ) ਗੁਰਪ੍ਰੀਤ ਸਿੰਘ, (ਨਨਾਣ) ਸ਼ਾਲੂ, (ਸੱਸ) ਜਸਵਿੰਦਰ ਕੌਰ ਅਤੇ (ਜਵਾਈ) ਸੰਨੀ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਜਸਬੀਰ ਕੌਰ ਵਾਸੀ ਸਰਾਏ ਖਾਸ (ਕਰਤਾਰਪੁਰ) ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਦਾਜ ਖਾਤਰ ਉਸ ਦੀ ਕੁੜੀ ਜੋਤੀ ਨੂੰ ਪਿਛਲੇ 3 ਸਾਲਾਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਕੋਲ ਚੱਲੀਆਂ ਸ਼ਰੇਆਮ ਗੋਲੀਆਂ, ਨੌਜਵਾਨ ਦੀ ਮੌਤ

ਉਨ੍ਹਾਂ ਦੱਸਿਆ ਕਿ ਵਿਆਹ ਦੇ ਮੌਕੇ ਉਨ੍ਹਾਂ ਨੇ ਆਪਣੀ ਹੈਸੀਅਤ ਮੁਤਾਬਕ ਆਪਣੀ ਕੁੜੀ ਨੂੰ ਦਾਜ ਦਿੱਤਾ ਸੀ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਸਹੁਰਾ ਪਰਿਵਾਰ ਉਸ ਦੀ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਨ ਲੱਗਾ, ਜਿਸ ਦਾ ਉਸ ਨੇ ਕਈ ਵਾਰ ਫੋਨ ’ਤੇ ਜ਼ਿਕਰ ਕੀਤਾ ਸੀ। 15 ਦਿਨ ਪਹਿਲਾਂ ਹੀ ਉਹ ਆਪਣੀ ਕੁੜੀ ਨੂੰ ਇਕ ਅਲਮਾਰੀ ਦੇ ਕੇ ਆਏ ਸਨ। ਬੀਤੀ 30 ਮਾਰਚ ਨੂੰ ਉਸ ਨੂੰ ਫੋਨ ’ਤੇ ਦੱਸਿਆ ਗਿਆ ਕਿ ਉਸ ਦੀ ਕੁੜੀ ਠੀਕ ਨਹੀਂ ਹੈ, ਜਦ ਉਹ ਹਸਪਤਾਲ ਪੁੱਜੀ ਤਾਂ ਉਸ ਦੀ ਕੁੜੀ ਬੇਹੋਸ਼ ਸੀ ਅਤੇ ਉਸ ਦੇ ਗਲੇ ’ਤੇ ਰੱਸੀ ਵਰਗੇ ਨਿਸ਼ਾਨ ਸਨ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਕੁੜੀ ਦੀ ਮਾਂ ਨੇ ਦੱਸਿਆ ਕਿ ਐਤਵਾਰ ਨੂੰ ਉਸ ਦੀ ਹਸਪਤਾਲ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ। ਥਾਣਾ ਬਿਆਸ ਦੇ ਸਬ ਇੰਸਪੈਕਟਰ ਪ੍ਰ੍ਰਮੋਦ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੇ ਪਰਿਵਾਰ ਦੇ ਬਿਆਨਾਂ ’ਤੇ ਸਹੁਰੇ ਪਰਿਵਾਰ ਦੇ ਉਕਤ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News