ਦਾਜ ਲਈ ਤੰਗ ਕਰਨ ਦੇ ਮਾਮਲੇ ''ਚ ਪਤੀ ਨੂੰ ਦੋ ਸਾਲ ਦੀ ਕੈਦ

Thursday, Nov 30, 2017 - 10:26 AM (IST)

ਦਾਜ ਲਈ ਤੰਗ ਕਰਨ ਦੇ ਮਾਮਲੇ ''ਚ ਪਤੀ ਨੂੰ ਦੋ ਸਾਲ ਦੀ ਕੈਦ


ਅਬੋਹਰ (ਸੁਨੀਲ, ਰਹੇਜਾ) - ਮਾਣਯੋਗ ਜੱਜ ਮੈਡਮ ਸਤਵੀਰ ਕੌਰ ਦੀ ਅਦਾਲਤ ਨੇ ਦਾਜ ਲਈ ਤੰਗ ਕਰਨ ਦੇ ਮਾਮਲੇ ਵਿਚ ਫੈਸਲਾ ਸੁਣਾਉਂਦੇ ਹੋਏ ਪਤੀ ਨੂੰ 2 ਸਾਲ ਦੀ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ, ਜਦਕਿ ਇਸ ਮਾਮਲੇ ਵਿਚ ਉਸ ਦੇ ਸਹੁਰੇ ਅਤੇ ਸੱਸ ਨੂੰ ਸਬੂਤਾਂ ਦੀ ਘਾਟ 'ਚ ਬਰੀ ਕਰ ਦਿੱਤਾ। 
ਜਾਣਕਾਰੀ ਮੁਤਾਬਕ ਥਾਣਾ ਬਹਾਵਵਾਲਾ ਪੁਲਸ ਨੇ ਸੁਖਬੀਰ ਕੌਰ ਪੁੱਤਰੀ ਪਰਮਜੀਤ ਸਿੰਘ ਵਾਸੀ ਪੱਟੀ ਸਦੀਕ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਜਤਿੰਦਰ ਉਰਫ ਡਿੰਪਲ ਪੁੱਤਰ ਹਰਜੀਤ ਸਿੰਘ ਅਤੇ ਉਸ ਦੀ ਸੱਸ ਕੁਲਵੰਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਕੇਰਾਖੇੜਾ ਖਿਲਾਫ ਮਾਮਲਾ ਦਰਜ ਕੀਤਾ ਸੀ। ਸੁਖਬੀਰ ਕੌਰ ਨੇ ਜ਼ਿਲਾ ਪੁਲਸ ਕਪਤਾਨ ਨੂੰ ਪ੍ਰਾਰਥਨਾ ਪੱਤਰ ਲਿਖ ਕੇ ਕਿਹਾ ਸੀ ਕਿ ਉਸਦਾ ਵਿਆਹ 13 ਜੂਨ 2010 ਨੂੰ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਸਹੁਰੇ ਵਾਲੇ ਉਸ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਲੱਗੇ। ਕਈ ਵਾਰ ਪੰਚਾਇਤਾਂ ਹੋਈਆਂ ਪਰ ਫਿਰ ਵੀ ਉਹ ਨਹੀਂ ਮੰਨੇ। ਉੱਚ ਅਧਿਕਾਰੀਆਂ ਦੀ ਜਾਂਚ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕੀਤਾ। ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਚਲਾਨ ਪੇਸ਼ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜਤਿੰਦਰ ਸਿੰਘ ਉਰਫ ਡਿੰਪਲ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ ਜਦਕਿ ਇਸ ਮਾਮਲੇ ਵਿਚ ਸੱਸ ਕੁਲਵੰਤ ਕੌਰ, ਸਹੁਰਾ ਹਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ 'ਚ ਬਰੀ ਕਰ ਦਿੱਤਾ।


Related News