ਦਾਜ ਦੀ ਮੰਗ ਕਾਰਨ ਕੁੱਟ-ਮਾਰ ਕਰਨ ਵਾਲੇ 2 ਵਿਅਕਤੀਆਂ ''ਤੇ ਪਰਚਾ ਦਰਜ
Thursday, Jan 25, 2018 - 07:01 AM (IST)

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)-ਇਕ ਔਰਤ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਅਤੇ ਕੁੱਟ-ਮਾਰ ਕਰਨ 'ਤੇ ਦੋ ਵਿਅਕਤੀਆਂ ਵਿਰੁੱਧ ਥਾਣਾ ਸਿਟੀ-1 ਮਾਲੇਰਕੋਟਲਾ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮੁਦਈ ਸਾਜਿਦਾ ਪ੍ਰਵੀਨ ਪਤਨੀ ਸਮੀਰ ਖਾਂ ਵਾਸੀ ਗਰੀਬ ਨਗਰੀ ਮਾਲੇਰਕੋਟਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੀ ਲੜਕੀ ਆਇਸ਼ਾ ਖਾਂ ਦਾ ਵਿਆਹ ਅਲੀ ਰਾਜਾ ਖਾਂ ਦੇ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਸ ਦੀ ਲੜਕੀ ਆਇਸ਼ਾ ਦਾ ਪਤੀ ਅਲਲੀ ਰਾਜਾ ਖਾਂ ਅਤੇ ਸਹੁਰਾ ਅਕਬਰ ਖਾਂ ਉਸ ਦੀ ਲੜਕੀ ਤੋਂ ਹੋਰ ਦਾਜ ਦੀ ਮੰਗ ਕਰ ਰਹੇ ਹਨ ਅਤੇ ਉਸ ਦੀ ਕੁੱਟ-ਮਾਰ ਵੀ ਕਰਦੇ ਹਨ। ਉਕਤ ਦੋਸ਼ੀਆਂ ਨੇ ਉਸ ਨੂੰ ਘਰੋਂ ਕੱਢ ਦਿੱਤਾ। ਹੁਣ ਉਸ ਦੀ ਲੜਕੀ ਆਪਣੇ ਮਾਤਾ-ਪਿਤਾ ਦੇ ਘਰ ਰਹਿ ਰਹੀ ਹੈ। ਪੁਲਸ ਨੇ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਉਕਤਾਨ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।