ਦਾਜ ਲਈ ਤੰਗ–ਪ੍ਰੇਸ਼ਾਨ ਕਰਨ ਸਬੰਧੀ ਪਤੀ ਅਤੇ ਸੱਸ ਖਿਲਾਫ਼ ਮਾਮਲਾ ਦਰਜ
Thursday, Feb 01, 2018 - 02:28 AM (IST)

ਮਾਨਸਾ(ਜੱਸਲ)-ਸਥਾਨਕ ਵਾਰਡ ਨੰਬਰ 10 ਦੀ ਇਕ ਵਿਆਹੁਤਾ ਲੜਕੀ ਨੂੰ ਦਾਜ ਲਈ ਤੰਗ–ਪ੍ਰੇਸ਼ਾਨ ਕਰਨ ਸਬੰਧੀ ਮਿਲੀ ਸ਼ਿਕਾਇਤ 'ਤੇ ਥਾਣਾ ਸਿਟੀ-2 ਮਾਨਸਾ ਦੀ ਪੁਲਸ ਨੇ ਉਸ ਦੇ ਪਤੀ ਅਤੇ ਸੱਸ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਮਨ ਲਤਾ ਪੁੱਤਰੀ ਸੁਰਿੰਦਰ ਕੁਮਾਰ ਵਾਸੀ ਮਾਨਸਾ ਦਾ ਵਿਆਹ 25 ਅਪ੍ਰੈਲ 2012 ਨੂੰ ਨਰੇਸ਼ ਕੁਮਾਰ ਵਾਸੀ ਬਠਿੰਡਾ ਨਾਲ ਹੋਇਆ ਸੀ। ਵਿਆਹ ਉਪਰੰਤ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ–ਪ੍ਰੇਸ਼ਾਨ ਕਰਨ ਲੱਗਾ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਸੁਮਨ ਲਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਨਰੇਸ਼ ਕੁਮਾਰ ਅਤੇ ਸੱਸ ਕਮਲੇਸ਼ ਵਾਸੀ ਬਠਿੰਡਾ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।