ਦਾਜ ਲਈ ਤੰਗ ਪਰੇਸ਼ਾਨ ਕਰਨ ''ਤੇ ਪਤੀ ਖਿਲਾਫ ਮਾਮਲਾ ਦਰਜ

07/29/2017 7:01:00 PM

ਹੁਸ਼ਿਆਰਪੁਰ(ਅਸ਼ਵਨੀ)— ਥਾਣਾ ਚੱਬੇਵਾਲ ਦੀ ਪੁਲਸ ਨੇ ਦਾਜ ਦੀ ਮੰਗ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਦੇ ਦੋਸ਼ 'ਚ ਕੁਲਵਿੰਦਰ ਕੌਰ ਵਾਸੀ ਪਿੰਡ ਲਹਿਲੀ ਖੁਰਦ ਦੀ ਸ਼ਿਕਾਇਤ 'ਤੇ ਧਾਰਾ 498-ਏ ਤਹਿਤ ਪਤੀ ਖਿਲਾਫ ਕੇਸ ਦਰਜ ਕੀਤਾ ਹੈ। ਕੁਲਵਿੰਦਰ ਕੌਰ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਕਿ ਵਿਆਹ ਤੋਂ ਬਾਅਦ ਹੋਰ ਦਾਜ ਦੀ ਮੰਗ ਕਰਦਿਆਂ ਉਸ ਦੇ ਪਤੀ ਪਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰੂਪੋਵਾਲ ਨੇ ਉਸ ਨੂੰ ਕਾਫੀ ਤੰਗ-ਪਰੇਸ਼ਾਨ ਕੀਤਾ। ਸ਼ਿਕਾਇਤ ਦੀ ਜਾਂਚ ਮਹਿਲਾ ਥਾਣੇ ਦੀ ਇੰਚਾਰਜ ਕਮਲੇਸ਼ ਕੌਰ ਵੱਲੋਂ ਕੀਤੇ ਜਾਣ ਉਪਰੰਤ ਪੁਲਸ ਨੇ ਉਸ ਦੇ ਖਿਲਾਫ  ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।