ਦਾਜ ਨੇ ਨਿਗਲੀ ਇਕ ਹੋਰ ਲਾਡਲੀ ਦੀ ਜਾਨ, ਸਹੁਰਿਆ ਤੋਂ ਦੁਖੀ ਹੋ ਖ਼ੁਦ ਨੂੰ ਦਿੱਤੀ ਦਰਦਨਾਕ ਮੌਤ

Friday, Sep 04, 2020 - 06:04 PM (IST)

ਦਾਜ ਨੇ ਨਿਗਲੀ ਇਕ ਹੋਰ ਲਾਡਲੀ ਦੀ ਜਾਨ, ਸਹੁਰਿਆ ਤੋਂ ਦੁਖੀ ਹੋ ਖ਼ੁਦ ਨੂੰ ਦਿੱਤੀ ਦਰਦਨਾਕ ਮੌਤ

ਮਾਨਸਾ/ਭੀਖੀ (ਸੰਦੀਪ ਮਿੱਤਲ/ਵੇਦ ਤਾਇਲ): ਨੇੜਲੇ ਪਿੰਡ ਅਤਲਾ ਖੁਰਦ ਦੀ ਦੋ ਸਾਲ ਪਹਿਲਾਂ ਮਾਨਸਾ ਮੰਡੀ ਵਿਖੇ ਵਿਆਹੀ ਕੁੜੀ ਦੀ ਸਹੁਰੇ ਘਰ ਮੌਤ ਹੋ ਜਾਣ ਦਾ ਸਮਾਚਾਰ ਹੈ।ਪੇਕੇ ਪਰਿਵਾਰ ਦੇ ਲੋਕ ਇਸ ਨੂੰ ਕਤਲ ਦਾ ਮਾਮਲਾ ਮੰਨਦੇ ਹਨ ਅਤੇ ਸਹੁਰੇ ਪਰਿਵਾਰ ਇਸ ਨੂੰ ਖੁਦਕੁਸ਼ੀ ਦਾ ਕਹਿ ਰਿਹਾ ਹੈ।ਪੁਲਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਅੱਜ ਪੀੜਤ ਦੇ ਪੇਕਾ ਪਰਿਵਾਰ ਵਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਬਹਿਬਲਕਲਾਂ ਗੋਲੀਕਾਂਡ 'ਚ ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਅਰਜ਼ੀ ਰੱਦ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਤਲਾ ਖੁਰਦ ਦੀ ਲਾਭਪ੍ਰੀਤ ਕੌਰ ਪੁੱਤਰੀ ਗਰਦੌਰ ਸਿੰਘ ਦਾ ਵਿਆਹ 2017 'ਚ ਮਾਨਸਾ ਵਾਸੀ ਇੰਦਰਜੀਤ ਸਿੰਘ ਨਾਲ ਹੋਇਆ ਸੀ ਉਦੋਂ ਤੋਂ ਹੀ ਉਸ ਦੇ ਸਹੁਰੇ ਪਰਿਵਾਰ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਕਈ ਵਾਰ ਪੰਚਾਇਤਾਂ ਹੋਣ ਦੇ ਬਾਵਜੂਦ ਵੀ ਲਾਭਪ੍ਰੀਤ ਕੌਰ ਹੁਣ ਆਪਣੇ ਸਹੁਰੇ ਘਰ ਰਹਿ ਰਹੀ ਸੀ।ਮ੍ਰਿਤਕਾ ਦੇ ਪਿਤਾ ਮੁਤਾਬਕ ਉਨ੍ਹਾਂ ਨੂੰ ਕੁੜੀ ਲਾਭਪ੍ਰੀਤ ਕੌਰ ਦੇ ਮਰਨ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਇਸਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ 304 ਏ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵੱਡੇ ਬਾਦਲ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪੀ, ਕਾਂਗਰਸ 'ਤੇ ਸਾਧੇ ਤਿੱਖੇ ਨਿਸ਼ਾਨੇ


author

Shyna

Content Editor

Related News