ਦਾਜ ਦੀ ਮੰਗ ਪੂਰੀ ਨਾ ਕਰਨ 'ਤੇ ਪਤਨੀ ਨੂੰ ਘਰੋਂ ਕੱਢਿਆ, ਕੇਸ ਦਰਜ

Thursday, Nov 19, 2020 - 05:14 PM (IST)

ਦਾਜ ਦੀ ਮੰਗ ਪੂਰੀ ਨਾ ਕਰਨ 'ਤੇ ਪਤਨੀ ਨੂੰ ਘਰੋਂ ਕੱਢਿਆ, ਕੇਸ ਦਰਜ

ਵਲਟੋਹਾ (ਗੁਰਮੀਤ) : ਥਾਣਾ ਵਲਟੋਹਾ ਪੁਲਸ ਨੇ ਦਾਜ ਦੀ ਮੰਗ ਪੂਰੀ ਨਾ ਕਰਨ 'ਤੇ ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਕਿਰਨਪ੍ਰੀਤ ਕੌਰ ਪੁੱਤਰੀ ਜਤਿੰਦਰਜੀਤ ਸਿੰਘ ਵਾਸੀ ਅਲਗੋਂ ਕਲਾਂ ਨੇ ਦੱਸਿਆ ਕਿ ਉਸ ਦਾ ਵਿਆਹ ਗੁਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸੁਰਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਉਸ ਦੇ ਪਤੀ ਗੁਰਵਿੰਦਰ ਸਿੰਘ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਦਾਜ ਦੇ ਸਮਾਨ ਅਤੇ ਪੈਸਿਆਂ ਦੀ ਮੰਗ ਕਰਨ ਲੱਗ ਪਿਆ।

ਇਹ ਵੀ ਪੜ੍ਹੋ : ਸੜਕ 'ਚ ਪਏ ਟੋਇਆਂ ਕਾਰਨ ਸਵਿਫਟ ਕਾਰ ਸਵਾਰ ਨੌਜਵਾਨ ਦੀ ਮੌਤ

ਜਦੋਂ ਮੰਗ ਪੂਰੀ ਨਾ ਕਰ ਸਕੀ ਤਾਂ ਉਸ ਦੇ ਪਤੀ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਮੁਦਈਆ ਦੇ ਬਿਆਨਾਂ 'ਤੇ ਗੁਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸੁਰਸਿੰਘ ਖ਼ਿਲਾਫ਼ ਮੁਕੱਦਮਾ ਨੰਬਰ 133 ਧਾਰਾ 498ਏ-ਆਈ. ਪੀ. ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : 'ਜਾਗੋ' ਨੇ ਜਥੇਦਾਰ ਦੇ ਬਿਆਨ ਦੇ ਅਰਥਾਂ ਨੂੰ ਸਮਝਣ ਦੀ ਕੀਤੀ ਅਪੀਲ


author

Anuradha

Content Editor

Related News