ਦਾਜ ਦੇ ਲੋਭੀਆਂ ਦੀ ਕਰਤੂਤ, ਮੰਗ ਪੂਰੀ ਨਾ ਹੋਣ ''ਤੇ ਨੂੰਹ ਤੇ ਬੱਚਿਆਂ ਨੂੰ ਦਿੱਤੀ ਇਹ ਸਜ਼ਾ

Thursday, Aug 06, 2020 - 06:13 PM (IST)

ਦਾਜ ਦੇ ਲੋਭੀਆਂ ਦੀ ਕਰਤੂਤ, ਮੰਗ ਪੂਰੀ ਨਾ ਹੋਣ ''ਤੇ ਨੂੰਹ ਤੇ ਬੱਚਿਆਂ ਨੂੰ ਦਿੱਤੀ ਇਹ ਸਜ਼ਾ

ਖਰੜ (ਅਮਰਦੀਪ): ਦਾਜ ਦੇ ਲੋਭੀ ਸਹੁਰੇ ਪਰਿਵਾਰ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਆਪਣੀ ਨੂੰਹ ਤੇ ਬੱਚਿਆਂ ਨੂੰ ਘਰੋਂ ਕੱਢਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਰੀਟਾ ਨੇ ਦੱਸਿਆ ਕਿ ਉਸ ਦਾ ਵਿਆਹ 25 ਅਕਤੂਬਰ 2015 ਨੂੰ ਖੂਨੀਮਾਜਰਾ ਦੇ ਸੰਦੀਪ ਸਿੰਘ ਨਾਲ ਹੋਇਆ ਸੀ।

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਵਿਆਹ 'ਚ ਉਸ ਦੇ ਪਿਤਾ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਸੀ ਪਰ ਉਸ ਤੋਂ ਬਾਅਦ ਉਸ ਦੇ ਸਹੁਰਾ ਪਰਿਵਾਰ ਵਾਲੇ ਉਸ ਨੂੰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਦੇ ਰਹਿੰਦੇ। ਉਸ ਨੇ ਦੱਸਿਆ ਕਿ ਉਸ ਦੇ ਦੋ ਬੱਚੇ ਹਨ ਅਤੇ ਹੁਣ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ ਵਾਲੇ ਉਸ ਤੋਂ ਮੋਟਰ ਸਾਈਕਲ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਸ ਦੇ ਸਹੁਰਾ ਪਰਿਵਾਰ 'ਚ ਇਕ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਆਉਣਾ-ਜਾਣਾ ਹੈ ਅਤੇ ਉਹ ਆਪਣੀ ਧੌਂਸ 'ਚ ਉਸ ਨੂੰ ਧਮਕੀਆਂ ਦਿੰਦਾ ਹੈ।

ਇਹ ਵੀ ਪੜ੍ਹੋ: ਪੋਤੇ ਵਲੋਂ ਦਾਦੀ ਨੂੰ ਘੜੀਸ ਕੇ ਘਰੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

PunjabKesari

ਪੀੜਤ ਕੁੜੀ ਦੇ ਪਿਤਾ ਸੋਮ ਸਿੰਘ ਵਾਸੀ ਮੌਲੀ ਜੱਗਰਾ ਨੇ ਜ਼ਿਲ੍ਹਾ ਪੁਲਸ ਮੁਖੀ ਤੋਂ ਮੰਗ ਕੀਤੀ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਲਾਲਚੀ ਸਹੁਰਾ ਪਰਿਵਾਰ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਦੀ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਜਥੇਬੰਦਕ ਸਕੱਤਰ ਅਤੇ ਮੁਸਲਮਾਨ ਭਲਾਈ ਬੋਰਡ ਦੀ ਮੈਂਬਰ ਸ਼ਿਬਾਨਾ ਬੇਗਮ ਘੜੂੰਆਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਲਾਲਚੀ ਸਹੁਰਾ ਪਰਿਵਾਰ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕੁੜੀ ਦੇ ਸਹੁਰਾ ਪਰਿਵਾਰ ਵਾਲਿਆਂ ਨੇ ਲੱਗੇ ਦੋਸ਼ਾਂ ਨੂੰ ਮੁੱਢੋ ਨਕਾਰਿਆ ਹੈ।

ਇਹ ਵੀ ਪੜ੍ਹੋ:  ਕੀ ਕੈਪਟਨ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਸੱਤਾ ਤੋਂ ਕਰੇਗਾ ਲਾਂਭੇ ਜਾਂ ਫਿਰ...?


author

Shyna

Content Editor

Related News