ਦਾਜ ਦੇ ਲਾਲਚ ''ਚ ਸਹੁਰੇ ਪਰਿਵਾਰ ਨੇ ਕੀਤੀਆਂ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ
Thursday, Jun 15, 2017 - 10:11 AM (IST)
ਪਟਿਆਲਾ—ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ''ਚ ਅੱਜ ਦਾਜ ਨੂੰ ਲੈ ਕੇ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਲੜਕੇ ਵਾਲੇ ਹਮੇਸ਼ਾਂ ਦਾਜ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਲੜਕੀ ਨੂੰ ਤੰਗ ਕਰਦੇ ਸਨ ਅਤੇ ਕਈ ਵਾਰ ਉਸ ਨੂੰ ਮਾਰਨ ਦੀਆਂ ਧਮਕੀਆਂ ਵੀ ਦਿੰਦੇ ਸਨ ਜਿਸ ਕਾਰਨ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਅੰਬਾਲਾ ''ਚ ਮਾਰਚ ਮਹੀਨੇ ਸ਼ਿਵਾਨੀ ਨਾਮ ਦੀ ਲੜਕੀ ਦਾ ਵਿਆਹ ਸਰਹੰਦ ਵਾਸੀ ਰਾਹੁਲ ਨਾਲ ਹੋਇਆ ਸੀ। ਵਿਆਹ ਤੋਂ ਥੋੜੇ ਦਿਨਾਂ ਬਾਅਦ ਉਸ ਨੂੰ ਦਾਜ ਲਈ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਲੜਕੀ ਦਾ ਵਿਆਹ ਹੋਇਆ ਹੈ ਉਸ ਸਮੇਂ ਤੋਂ ਲੜਕੇ ਪਰਿਵਾਰ ਉਸ ਦੇ ਨਾਲ ਸਾਡੀ ਗੱਲਬਾਤ ਨਹੀਂ ਸਨ ਕਰਾਉਂਦੇ। ਹਰ ਵਾਰ ਉਸ ਨੂੰ ਦਾਜ ''ਚ ਕੁਝ ਨਾ ਕੁਝ ਲਿਆਉਣ ਲਈ ਕਹਿੰਦੇ ਸਨ। ਉਨ੍ਹਾਂ ਕਿਸੇ ਨੂੰ ਵੀ ਨਹੀਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਨਾਲ ਕਿ ਵਾਪਰਿਆ ਹੈ ਪਰ ਸਾਡੇ ਰਿਸ਼ਤੇਦਾਰਾ ਨੂੰ ਫੋਨ ਕਰਕੇ ਕਿਹਾ ਕਿ ਲੜਕੀ ਦੀ ਸਿਹਤ ਠੀਕ ਨਹੀਂ ਹੈ। ਸਾਡੇ ਜਾਣ ਤੋਂ ਪਹਿਲਾਂ ਲੜਕੀ ਦੀ ਮੌਤ ਹੋ ਚੁੱਕੀ ਸੀ। ਲੜਕੇ ਪਰਿਵਾਰ ਨੇ ਦੱਸਿਆ ਕਿ ਉਸ ਨੇ ਆਤਮ-ਹੱਤਿਆ ਕਰ ਲਈ ਹੈ। ਇਸ ਘਟਨਾ ਬਾਰੇ ਪੀੜਤ ਪਰਿਵਾਰ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਸਹੁਰੇ ਪਰਿਵਾਰ ''ਤੇ ਦੋਸ਼ ਲਗਾਉਂਦੇ ਕਿਹਾ ਕਿ ਉਨ੍ਹਾਂ ਨੇ ਜ਼ਬਰਦਸਤੀ ਕੁਝ ਖਵਾ ਕੇ ਉਸ ਦੀ ਹੱਤਿਆ ਕੀਤੀ ਹੈ।
ਪੁਲਸ ਨੇ ਲਾਸ਼ ਨੂੰ ਕਬਜ਼ੇ ''ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਪੀੜਤ ਪਰਿਵਾਰ ਦੇ ਬਿਆਨਾ ਦੇ ਆਧਾਰ ''ਤੇ ਮਾਮਲਾ ਦਰਜ ਕਰ ਲਿਆ ਹੈ।
