ਵਿਆਹ ਦੇ 17 ਸਾਲ ਬਾਅਦ ਔਰਤ ਨੇ ਸਹੁਰਿਆਂ ''ਤੇ ਕਰਵਾਇਆ ਦਾਜ ਦਾ ਪਰਚਾ

Thursday, Jan 23, 2025 - 03:08 PM (IST)

ਵਿਆਹ ਦੇ 17 ਸਾਲ ਬਾਅਦ ਔਰਤ ਨੇ ਸਹੁਰਿਆਂ ''ਤੇ ਕਰਵਾਇਆ ਦਾਜ ਦਾ ਪਰਚਾ

ਲੁਧਿਆਣਾ (ਵਰਮਾ): ਵਿਆਹ ਦੇ 17 ਸਾਲਾਂ ਬਾਅਦ ਇਕ ਔਰਤ ਵੱਲੋਂ ਆਪਣੇ ਸਹੁਰਿਆਂ ਖ਼ਿਲਾਫ਼ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਨਾਲ-ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਬੁਰੀ ਤਰ੍ਹਾਂ ਕੁੱਟਮਾਰ ਕਰਨ ਤੇ ਹੋਰ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ ਹਨ। ਉਸ ਦੀ ਸ਼ਿਕਾਇਤ 'ਤੇ ਥਾਣਾ ਵੁਮੈਨ ਸੈੱਲ ਦੀ ਪੁਲਸ ਵੱਲੋਂ ਪੀੜਤਾ ਦੇ ਪਤੀ ਤੇ ਸਹੁਰਾ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਨੇ ਇਸੇ ਮਹੀਨੇ ਥਾਣਾ ਵੂਮੈੱਨ ਸੈੱਲ ਵਿਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੀ ਜਾਂਚ ਕਰਨ 'ਤੇ ਜਾਂਚ ਅਧਿਕਾਰੀ ਸੁਰਿੰਦਰ ਪਾਲ ਸਿੰਘ ਨੇ ਪੀੜਤਾ ਦੇ ਪਤੀ ਹਰਮਿੰਦਰ ਸਿੰਘ, ਸਹੁਰਾ ਬਲਵਿੰਦਰ ਸਿੰਘ, ਸੱਸ ਕੰਵਲਜੀਤ ਕੌਰ, ਦਿਓਰ ਹਰਪ੍ਰੀਤ ਸਿੰਘ, ਦਰਾਣੀ ਲਵਲੀਤ ਕੌਰ ਦੇ ਖ਼ਿਲਾਫ਼ ਧਾਰਾ 316(2), 85, 115 (2), 351 (2), 3(5) ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਆਹ ਤੋਂ ਕੁਝ ਦੇਰ ਮਗਰੋਂ ਲਾੜੇ ਨੇ ਲਈ ਅਜਿਹੀ ਸ਼ੈਅ... ਹਸਪਤਾਲ 'ਚ ਜਾ ਕੇ ਤੋੜਿਆ ਦਮ

ਸ਼ਿਕਾਇਤਕਰਤਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਹਰਮਿੰਦਰ ਸਿੰਘ ਦੇ ਨਾਲ 2008 ਵਿਚ ਹੋਇਆ ਸੀ। ਉਸ ਨੇ ਦੋਸ਼ ਲਗਾਇਆ ਕਿ ਵਿਆਹ ਮਗਰੋਂ ਉਸ ਦੇ ਸਹੁਰੇ ਉਸ ਨੂੰ ਦਾਜ ਲਈ ਮਾਨਸਿਤਕ ਤੇ ਸਰੀਰਕ ਤੌਰ 'ਤੇ ਪ੍ਰਤਾੜਤ ਕਰਦੇ ਸਨ। ਇਸ ਦੇ ਨਾਲ ਹੀ ਉਸ ਨੇ ਸਹੁਰੇ ਪਰਿਵਾਰ ਦੇ ਖ਼ਿਲਾਫ਼ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਬੁਰੀ ਤਰ੍ਹਾਂ ਕੁੱਟਮਾਰ ਕਰਨ ਤੇ ਹੋਰ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News