ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾਂ ਹੋਇਆ ਸੀ ਵਿਆਹ

Friday, Feb 25, 2022 - 11:10 AM (IST)

ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਲੁਧਿਆਣਾ (ਰਾਜ) - ਵਿਆਹ 7 ਜਨਮਾਂ ਦਾ ਬੰਧਨ ਹੁੰਦਾ ਹੈ ਪਰ ਦਾਜ ਦੇ ਲੋਭੀਆਂ ਨੇ ਇਸ ਬੰਧਨ ਦੀ ਉਮਰ ਘੱਟ ਕਰ ਦਿੱਤੀ ਹੈ। ਪਰਿਵਾਰ ਆਪਣੀ ਬੇਟੀ ਨੂੰ ਬਹੁਤ ਹੀ ਅਰਮਾਨਾਂ ਨਾਲ ਵਿਆਹ ਕਰ ਕੇ ਸਹੁਰੇ ਭੇਜਦਾ ਹੈ ਪਰ ਇਹ ਲਾਲਚੀ ਲੋਕ ਉਸ ਦੀ ਜ਼ਿੰਦਗੀ ਖ਼ਰਾਬ ਕਰ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਹੈਬੋਵਾਲ ਦੇ ਪਿੰਡ ਜੱਸੀਆਂ ’ਚ ਸਾਹਮਣੇ ਆਇਆ ਹੈ, ਜਿੱਥੇ ਦਾਜ ਦੇ ਲੋਭੀ ਸਹੁਰਿਆਂ ਨੇ ਆਪਣੀ ਨੁੂੰਹ ਨਾਲ ਕੁੱਟਮਾਰ ਕੀਤੀ ਅਤੇ ਪਤੀ ਨੇ ਉਸ ਦੇ ਗੁਪਤ ਅੰਗ ’ਤੇ ਤੇਜ਼ਾਬ ਸੁੱਟ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ

ਜ਼ਖਮੀ ਮੁੱਲਾਂਪੁਰ ਦੀ ਅਮਨਦੀਪ ਕੌਰ (29) ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਮਨਦੀਪ ਕੌਰ ਨੇ ਦੱਸਿਆ ਕਿ 23 ਜਨਵਰੀ ਨੂੰ ਉਸ ਦਾ ਵਿਆਹ ਪਿੰਡ ਜੱਸੀਆਂ ਦੇ ਰਹਿਣ ਵਾਲੇ ਹਰਦਿਆਲ ਚੰਦ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰੇ ਵਾਲੇ ਉਸ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਲੱਗ ਗਏ ਸਨ। ਉਸ ਦਾ ਪਤੀ ਸ਼ਰਾਬ ਪੀਂਦਾ ਸੀ ਅਤੇ ਕੁੱਟਮਾਰ ਕਰਦਾ ਸੀ। ਇਸ ਲਈ ਉਹ ਆਪਣੇ ਪੇਕੇ ਚਲੀ ਗਈ। 

ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)

ਉਸ ਨੇ ਦੱਸਿਆ ਕਿ ਬੁੱਧਵਾਰ ਉਸ ਦੇ ਸਹੁਰੇ ਵਾਲਿਆਂ ਨੇ ਸਮਝੌਤਾ ਕਰ ਲਿਆ ਅਤੇ ਉਹ ਸਹੁਰੇ ਘਰ ਆ ਗਈ। ਘਰ ਪੁੱਜ ਕੇ ਸਹੁਰੇ ਪਰਿਵਾਰ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ। ਦੇਰ ਰਾਤ ਉਸ ਦੇ ਪਤੀ ਹਰਦਿਆਲ ਚੰਦ ਨੇ ਵੀ ਉਸ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਾਬ ਉਸ ਦੇ ਗੁਪਤ ਅੰਗ ’ਤੇ ਪਾ ਦਿੱਤਾ, ਜਿਸ ਕਾਰਨ ਉਸ ਦੇ ਹੱਥ ਅਤੇ ਢਿੱਡ ਦੇ ਥੱਲੇ ਦਾ ਹਿੱਸਾ ਬੁਰੀ ਤਰ੍ਹਾਂ ਸੜ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਚੌਕੀ ਜਗਤਪੁਰੀ ਦੇ ਇੰਚਾਰਜ ਏ. ਐੱਸ. ਆਈ. ਚਾਂਦ ਅਹੀਰ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ’ਚ ਪੀੜਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਪਤੀ ਹਰਦਿਆਲ ਚੰਦ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਵਰਕ ਪਰਮਿਟ ’ਤੇ ਦੁਬਈ ਗਏ ਨੌਜਵਾਨਾਂ ਨਾਲ ਹੋਈ ਹੱਦੋਂ ਮਾੜੀ, ਭੀਖ ਮੰਗਣ ਲਈ ਹੋਏ ਮਜ਼ਬੂਰ

 


author

rajwinder kaur

Content Editor

Related News