ਕਾਂਗਰਸ-ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁਖੀ ਦਰਜਨਾਂ ਪਰਿਵਾਰ ''ਆਪ'' ''ਚ ਸ਼ਾਮਲ

09/14/2020 3:27:29 PM

ਭਵਾਨੀਗੜ੍ਹ (ਕਾਂਸਲ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋ ਦੁਖੀ ਹਰ ਵਰਗ ਅੱਜ ਬਦਲਾਅ ਚਾਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਸੰਗਰੂਰ ਤੋਂ 'ਆਪ' ਆਗੂ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਅਤੇ ਸੰਤੋਖਪੁਰਾਂ ਵਿਖੇ ਦਰਜਨਾਂ ਪਰਿਵਾਰਾਂ ਨੂੰ ਆਪ ’ਚ ਸ਼ਾਮਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਇਨ੍ਹਾਂ ਨੂੰ ਨਕਾਰ ਕੇ ਹੁਣ ਹਰ ਵਿਅਕਤੀ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦਾ ਹੈ ਕਿਉਂਕਿ ਦਿੱਲੀ ’ਚ ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਲੋਕਾਂ ਨੂੰ ਸਹੂਲਤਾਂ ਦੇ ਰਹੀ, ਉਸ ਤੋਂ ਪੂਰਾ ਹਿੰਦੋਸਤਾਨ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਤੇ ਕਾਬੂ ਪਾਉਂਦਿਆਂ ਕੇਜਰੀਵਾਲ ਸਰਕਾਰ ਨੇ ਬਿਜਲੀ, ਪਾਣੀ, ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ’ਚ ਬਹੁਤ ਜ਼ਿਆਦਾ ਚੰਗੇ ਕੰਮ ਕੀਤੇ ਹਨ, ਜੋ ਕਿ ਹਰ ਇਕ ਆਮ ਵਰਗ ਦੀਆਂ ਮੁੱਖ ਲੋੜਾਂ ਹਨ।
ਇਸ ਮੌਕੇ ਪਾਰਟੀ 'ਚ ਸ਼ਾਮਲ ਹੋਣ ਵਾਲੇ ਬਲਵਿੰਦਰ ਸਿੰਘ ਰੈਟਾਇਰਡ ਸੈਕਟਰੀ, ਕਰਨੈਲ ਸਿੰਘ ਪ੍ਰਧਾਨਾ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਸੁਖਮਨਜੀਤ ਸਿੰਘ, ਨਿਰਮਲ ਸਿੰਘ, ਧਰਮਪਾਲ ਸਿੰਘ, ਮਨਜੀਤ ਕੌਰ, ਜਸਵੀਰ ਕੌਰ, ਰਾਣੀ ਕੌਰ ਆਦਿ ਵਿਅਕਤੀਆਂ ਨੇ ਵੀ ਦੱਸਿਆ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਆਮ ਲੋਕਾਂ ਲਈ ਕੁਝ ਨਹੀਂ ਕੀਤਾ ਅਤੇ ਹਮੇਸ਼ਾ ਸਾਨੂੰ ਲੁੱਟਿਆ ਹੈ।

ਇਸ ਲਈ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ’ਚ ਸ਼ਾਮਲ ਹੋਏ ਹਨ ਅਤੇ 2022 ’ਚ ਆਪ ਦੀ ਸਰਕਾਰ ਬਣਾਉਣਗੇ। ਇਸ ਮੌਕੇ ਆਪ ਆਗੂ ਰਾਜਿੰਦਰ ਸਿੰਘ ਗੋਗੀ, ਅਵਤਾਰ ਤਾਰੀ, ਹਰਦੀਪ ਤੂਰ, ਮਨਦੀਪ ਲੱਖੇਵਾਲ, ਸਿੰਦਰਪਾਲ ਕੌਰ, ਇੰਦਰਜੀਤ ਕੌਰ, ਗੁਰਮੀਤ ਸਿੰਘ, ਸੁਰਜੀਤ ਕੌਰ, ਤੇਜਵਿੰਦਰ ਸਿੰਘ, ਸਵਰਨ ਸਿੰਘ, ਲਖਵਿੰਦਰ ਸਿੰਘ, ਸਲੀਮ ਖਾਨ ਹਾਜ਼ਰ ਰਹੇ।  

Babita

This news is Content Editor Babita