ਫਗਵਾੜਾ ਨੇੜੇ ਬੱਸ ਤੇ ਕੈਂਟਰ ਵਿਚਾਲੇ ਭਿਆਨਕ ਹਾਦਸਾ, ਦਰਜਨ ਤੋਂ ਵੱਧ ਲੋਕ ਗੰਭੀਰ ਜ਼ਖ਼ਮੀ

04/15/2022 9:14:19 PM

ਫਗਵਾੜਾ (ਜਲੋਟਾ)-ਫਗਵਾੜਾ ਦੇ ਨੇੜਲੇ ਪਿੰਡ ਰਿਹਾਣਾ ਜੱਟਾਂ ’ਚ ਅੱਜ ਬੱਸ ਤੇ ਕੈਂਟਰ ਦੀ ਹੋਈ ਆਹਮੋ-ਸਾਹਮਣੀ ਟੱਕਰ ’ਚ ਇਕ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ, ਜਦੋਂ ਲੁਧਿਆਣਾ ਤੋਂ ਹੁਸ਼ਿਆਰਪੁਰ ਜਾ ਰਹੀ ਬੱਸ ਦਾ ਫਗਵਾੜਾ ਦੇ ਨੇੜਲੇ ਪਿੰਡ ਰਿਹਾਣਾ ਜੱਟਾਂ ਤੋਂ ਹਰਿਆਣਾ ਜਾ ਰਹੇ ਕੈਂਟਰ ਨਾਲ ਟੱਕਰ ਹੋ ਗਈ। ਵਾਪਰੇ ਸੜਕ ਹਾਦਸੇ ਵਿਚ ਬੱਸ ’ਚ ਸਵਾਰ ਇਕ ਦਰਜਨ ਤੋਂ ਵੱਧ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਸਿਵਲ ਹਸਪਤਾਲ ’ਚ ਗੱਲਬਾਤ ਕਰਦਿਆਂ ਜ਼ਖ਼ਮੀ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਮੌਕੇ ’ਤੇ ਉਨ੍ਹਾਂ ਨੂੰ ਬਣਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ’ਚ ਦੇਰ ਕੀਤੀ ਗਈ।

PunjabKesari

ਇਹ ਵੀ ਪੜ੍ਹੋ : ਬਾਬਾ ਗੁਰਚਰਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਰੋਸ ’ਚ ਆਈ ਸੰਗਤ, ਗਿਆਨੀ ਇਕਬਾਲ ਸਿੰਘ ’ਤੇ ਕੀਤਾ ਹਮਲਾ

ਉਨ੍ਹਾਂ ਇਸ ਗੱਲ ਦੀ ਸ਼ਿਕਾਇਤ ਸਿਵਲ ਹਸਪਤਾਲ ਵਿਖੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਆਏ ਫਗਵਾੜਾ ਦੇ ਸਾਬਕਾ ਮੰਤਰੀ ਅਤੇ ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਸਮੇਤ ਹੋਰ ਕਈ ਪਤਵੰਤੇ ਸੱਜਣਾਂ ਨੂੰ ਵੀ ਕੀਤੀ। ਮਾਮਲੇ ਨੂੰ ਲੈ ਕੇ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਇਹ ਮਾਮਲਾ ਲਿਆਂਦਾ ਗਿਆ ਹੈ, ਜਿਸ ਨੂੰ ਲੈ ਕੇ ਉਹ ਜਾਂਚ ਕਰ ਰਹੇ ਹਨ ਅਤੇ ਜੇਕਰ ਕਿਤੇ ਵੀ ਸਰਕਾਰੀ ਪੱਧਰ ’ਤੇ ਕੁਤਾਹੀ ਪਾਈ ਜਾਂਦੀ ਹੈ ਤਾਂ ਉਹ ਇਸ ਦੀ ਸ਼ਿਕਾਇਤ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੂੰ ਕਰਨਗੇ।

ਇਹ ਵੀ ਪੜ੍ਹੋ : ਮੁਫ਼ਤ ਬਿਜਲੀ ਦੀ ਸਹੂਲਤ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਟਵੀਟ, ਮਾਨ ਸਰਕਾਰ ਨੂੰ ਕੀਤੀ ਇਹ ਅਪੀਲ

ਸੜਕ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਥਾਣਾ ਰਾਵਲਪਿੰਡੀ ਪੁਲਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਸਰਕਾਰੀ ਬੱਸ ਨੂੰ ਚਲਾ ਰਹੇ ਡਰਾਈਵਰ ਦੀ ਅਣਗਹਿਲੀ ਨਾਲ ਉਦੋਂ ਵਾਪਰਿਆ, ਜਦੋਂ ਉਸ ਨੇ ਤੇਜ਼ ਰਫਤਾਰ ਬੱਸ ਨੂੰ ਆਪਣੇ ਅੱਗੇ ਚੱਲ ਰਹੇ ਵਾਹਨ ਨੂੰ ਓਵਰਟੇਕ ਕਰਦਿਆਂ ਕੈਂਟਰ ’ਚ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੜਕ ਹਾਦਸੇ ਦੀ ਜਾਂਚ ਪੁਲਸ ਵੱਲੋਂ ਜਾਰੀ ਹੈ। ਪੁਲਸ ਨੇ ਹਾਦਸੇ ਤੋਂ ਬਾਅਦ ਸਰਕਾਰੀ ਬੱਸ ਅਤੇ ਕੈਂਟਰ ਨੂੰ ਕਬਜ਼ੇ ’ਚ ਲੈ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਬਿਜਲੀ ਸੰਕਟ ਹੋਇਆ ਡੂੰਘਾ, ਕੋਲਾ ਖ਼ਤਮ ਹੋਣ ਕਾਰਨ ਗੋਇੰਦਵਾਲ ਸਾਹਿਬ ਦੇ ਦੋਵੇਂ ਯੂਨਿਟ ਬੰਦ


Manoj

Content Editor

Related News