ਪੰਚਾਇਤੀ ਚੋਣਾਂ ਤੋਂ ਪਹਿਲਾਂ ਜ਼ੀਰਾ ''ਚ ਹੋਏ ਵਿਵਾਦ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਕਦਮ

Friday, Oct 04, 2024 - 12:05 PM (IST)

ਪੰਚਾਇਤੀ ਚੋਣਾਂ ਤੋਂ ਪਹਿਲਾਂ ਜ਼ੀਰਾ ''ਚ ਹੋਏ ਵਿਵਾਦ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਕਦਮ

ਜ਼ੀਰਾ (ਗੁਰਮੇਲ ਸੇਖਵਾਂ): ਜ਼ੀਰਾ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਰਾਜਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਪੰਚਾਂ-ਸਰਪੰਚਾਂ ਦੀਆਂ ਚੋਣਾ ਲਈ ਕਾਗਜ ਭਰਵਾਉਣ ਨੂੰ ਲੈ ਕੇ ਪੱਬਾਂ ਭਾਰ ਹਨ, ਜਿਸ ਦੇ ਚੱਲਦੇ ਬੀਤੇ ਦਿਨੀਂ ਕਾਗਜ਼ ਭਰਨ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਸਥਿਤੀ ਗੰਭੀਰ ਹੋ ਗਈ ਸੀ। ਇਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ IAS ਅਫ਼ਸਰ ਡੀ.ਪੀ.ਐੱਸ. ਖਰਬੰਦਾ ਨੂੰ ਆਬਜ਼ਰਵਰ ਨਿਯੁਕਤ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ 'ਚ ED ਦੀ ਰੇਡ! ਕਈ ਥਾਵਾਂ 'ਤੇ ਛਾਪੇਮਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ੀਰਾ ਦੇ SDM ਗੁਰਮੀਤ ਸਿੰਘ ਮਾਨ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ੀਰਾ ਵਿਚ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨੂੰ ਲੈ ਕੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਚਾਂ-ਸਰਪੰਚਾਂ ਦੀ ਚੋਣ ਲਈ ਸਾਰੇ ਉਮੀਦਵਾਰਾਂ ਦੇ ਕਾਗਜ਼ ਭਰਵਾਏ ਜਾਣਗੇ, ਜਿਸ ਦੇ ਲਈ ਕਾਗਜ਼ ਭਰਨ ਵਾਲੀ ਜਗ੍ਹਾ ’ਤੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਰਫ ਉਮੀਦਵਾਰ ਨੂੰ ਹੀ ਕਾਗਜ਼ ਭਰਨ ਲਈ ਅੰਦਰ ਜਾਣ ਦਿੱਤਾ ਜਾਵੇਗਾ ਤੇ ਹੋਰ ਕਿਸੇ ਵੀ ਵਿਅਕਤੀ ਨੂੰ ਬਿਨਾ ਵਜ੍ਹਾ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਅਤੇ ਹੁਲੜਬਾਜਾਂ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ ਤੇ ਕਾਗਜ਼ ਦਾਖ਼ਲ ਕਰਵਾਉਣ ਦਾ ਕੰਮ ਅਮਨ ਅਮਾਨ ਨਾਲ ਪੂਰਾ ਕਰਵਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਅੱਜ ਪਰਿਵਾਰ ਸਮੇਤ ਪੰਜਾਬ ਦੇ MP ਘਰ ਸ਼ਿਫਟ ਹੋਣਗੇ ਅਰਵਿੰਦ ਕੇਜਰੀਵਾਲ

ਜ਼ਿਕਰਯੋਗ ਹੈ ਕਿ ਬੀਤੇ ਦਿਨ ਜ਼ੀਰਾ ਵਿਚ ਹੋਈ ਲੜਾਈ ਤੋਂ ਬਾਅਦ ਪੁਲਸ ਵੱਲੋਂ ਕਰੀਬ 750 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਸਬੰਧੀ ਪੁਲਸ ਵੱਲੋਂ ਕੁਝ ਸ਼ੱਕੀ ਲੋਕਾਂ ਦੇ ਘਰਾਂ ਵਿਚ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੋਣ ਭਰਨ ਵਾਲੀ ਥਾਂ ਤੋਂ ਕੁਝ ਰੂਟ ਵੀ ਡਾਈਵਰਟ ਕੀਤੇ ਗਏ ਹਨ ਤਾਂ ਜੋ ਸ਼ਰਾਰਤੀ ਅਨਸਰ ਜਾਂ ਹੁਲੱੜਬਾਜ਼ ਮਾਹੌਲ ਨੂੰ ਖ਼ਰਾਬ ਨਾ ਕਰ ਸਕਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News