ਡਾ. ਅਕਸ਼ਿਤਾ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Wednesday, Mar 05, 2025 - 11:40 PM (IST)

ਫਗਵਾੜਾ (ਜਲੋਟਾ) : ਡਾ. ਅਕਸ਼ਿਤਾ ਗੁਪਤਾ (ਆਈ.ਏ.ਐੱਸ. ) ਨੇ ਕਮਿਸ਼ਨਰ ਨਗਰ ਨਿਗਮ ਫਗਵਾੜਾ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨਗਰ ਨਿਗਮ ਦੇ ਮੇਅਰ ਸ੍ਰੀ ਰਾਮਪਾਲ ਉੱਪਲ ਨਾਲ ਵੀ ਮੁਲਾਕਾਤ ਕੀਤੀ।
ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਤੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਫਗਵਾੜਾ ਵਾਸੀਆਂ ਦੇ ਸਾਰੇ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗਾ। ਉਨ੍ਹਾਂ ਆਪਣਾ ਆਹੁਦਾ ਸੰਭਾਲਣ ਉਪਰੰਤ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਉਟੀ ਪੂਰੀ ਤਨਦੇਹੀ ਅਤੇ ਇਮਾਨਦਰੀ ਨਾਲ ਨਿਭਾਉਣ ਤਾਂ ਜੋ ਫਗਵਾੜਾ ਸ਼ਹਿਰ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ਤੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਾਲਸੀ ਅਨੁਸਾਰ ਵੱਖ-ਵੱਖ ਸੁਵਿਧਾਵਾਂ ਜਿਵੇਂ, ਟੈਕਸ ਅਤੇ ਹਾਊਸ ਮੈਪਿੰਗ ਆਦਿ ਆਮ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ’ਤੇ ਵੀ ਠੋਸ ਕਦਮ ਚੁੱਕੇ ਜਾਣਗੇ ।
ਉਨ੍ਹਾਂ ਫਗਵਾੜਾ ਵਾਸਿਆਂ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿਚ ਬਣਦਾ ਯੋਗਦਾਨ ਪਾਉਣ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਕੂੜਾ ਨਾ ਸੁੱਟਣ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਬੰਦ ਕਰਕੇ ਕੱਪੜਾ ਜਾਂ ਜੂਟ ਦੇ ਥੈਲਿਆਂ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਕਮਿਸ਼ਨਰ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ।