ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ, ਭਾਜਪਾ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Wednesday, Apr 01, 2026 - 04:31 PM (IST)

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ, ਭਾਜਪਾ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਗੜ੍ਹਸ਼ੰਕਰ/ਚੰਡੀਗੜ੍ਹ : ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲੇ 'ਚ ਅੱਜ ਪੰਜਾਬ ਭਾਜਪਾ ਦੇ ਇਕ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਵਫ਼ਦ 'ਚ ਐੱਸ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਐੱਸ. ਆਰ. ਲੱਧਰ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਮੇਜਰ ਅੰਜੂ ਬਾਲਾ, ਡਾ. ਵੀਨਾ ਅਤੇ ਗੌਤਮ ਗਰਿਸ਼ ਸ਼ਾਮਲ ਸਨ। ਵਫ਼ਦ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਦੇ ਸਨਮਾਨ ਦੀ ਰਾਖੀ ਲਈ ਮੂਰਤੀਆਂ ਦੀ ਬੇਅਦਬੀ ਨੂੰ ਪ੍ਰਸਤਾਵਿਤ ਸਖ਼ਤ ਕਾਨੂੰਨ ਦੇ ਦਾਇਰੇ 'ਚ ਲਿਆਂਦਾ ਜਾਵੇ।

ਵਫ਼ਦ ਨੇ ਕਿਹਾ ਕਿ ਪੰਜਾਬ 'ਚ ਨੌਵੀਂ ਵਾਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਹੈ। ਇਸ ਥਾਂ 'ਤੇ ਵੀ ਦੂਜੀ ਵਾਰ ਬੇਅਦਬੀ ਦੀ ਘਟਨਾ ਵਾਪਰੀ ਪਰ ਸੂਬਾ ਸਰਕਾਰ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ। ਵਫ਼ਦ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸੇ ਵੀ ਧਰਮ ਦੇ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਾ ਨਿਯਮ ਬਣਾਉਣਾ ਚਾਹੀਦਾ ਹੈ।
 


author

Babita

Content Editor

Related News