ਡਾ.ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦੀ ਜਾਂਚ ਲਈ ''ਸਿਟ'' ਗਠਿਤ

09/21/2019 9:33:49 AM

ਚੰਡੀਗੜ੍ਹ (ਭੁੱਲਰ)—ਰਾਜਪੁਰਾ 'ਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦੇ ਮਾਮਲੇ 'ਚ ਅੱਜ ਐੱਸ.ਐੱਸ.ਪੀ. ਪਟਿਆਲਾ ਵਲੋਂ ਆਪਣੀ ਮੁੱਢਲੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ ਕੀਤੀ ਗਈ। ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪੁਲਸ ਵਲੋਂ ਪੇਸ਼ ਰਿਪੋਰਟ ਅਨੁਸਾਰ ਡਾ. ਅੰਬੇਡਕਰ ਦੇ ਬੁੱਤ ਨੂੰ ਨਾ-ਮਾਲੂਮ ਵਿਅਕਤੀਆਂ ਵਲੋਂ ਇੱਟ ਮਾਰ ਕੇ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਪੁਲਸ ਵਲੋਂ ਇਸ ਸਬੰਧੀ ਫਿੰਗਰਪ੍ਰਿੰਟ ਅਤੇ ਮੋਬਾਇਲ ਫੋਨਾਂ ਦਾ ਡੰਪ ਇਕੱਤਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਅਨੁਸਾਰ ਪੁਰਾਣੇ ਬੁੱਤ ਦੀ ਥਾਂ 'ਤੇ ਬੁੱਤ ਜਲਦੀ ਹੀ ਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਮਿਸ਼ਨ ਦੀਆਂ ਹਦਾਇਤਾਂ 'ਤੇ ਇਸ ਮਾਮਲੇ ਦੀ ਜਾਂਚ ਨੂੰ ਤੇਜ਼ੀ ਨਾਲ ਨਿਬੇੜਨ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਗਠਿਤ ਕਰ ਦਿੱਤੀ ਗਈ ਹੈ, ਜੋ ਕਿ ਇਕ ਮਹੀਨੇ 'ਚ ਜਾਂਚ ਕਰ ਕੇ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਕਾਨੂੰਨੀ ਕਾਰਵਾਈ ਅਮਲ 'ਚ ਲਿਆਵੇਗੀ।


Shyna

Content Editor

Related News