ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Thursday, Jan 11, 2024 - 02:56 PM (IST)

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ 'ਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫ਼ਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਫ਼ਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


author

Babita

Content Editor

Related News