ਡਾ. ਬਲਜੀਤ ਕੌਰ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਜਾਰੀ ਕੀਤੇ ਇਹ ਹੁਕਮ

Thursday, Feb 08, 2024 - 07:08 PM (IST)

ਡਾ. ਬਲਜੀਤ ਕੌਰ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਜਾਰੀ ਕੀਤੇ ਇਹ ਹੁਕਮ

ਚੰਡੀਗੜ੍ਹ (ਬਿਊਰੋ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ’ਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ’ਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ. ਡੀ. ਪੀ. ਓ. ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, 12 ਵਜੇ ਤੱਕ ਖਾਣ-ਪੀਣ ਵਾਲੀਆਂ ਥਾਵਾਂ ਮੁਕੰਮਲ ਬੰਦ ਕਰਨ ਦੇ ਹੁਕਮ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਖੋਲ੍ਹੇ ਜਾਣ ਨਵੇਂ ਰਾਹ, ਮੰਤਰੀ ਅਮਨ ਅਰੋੜਾ ਨੇ ਅਫ਼ਸਰਾਂ ਨੂੰ ਦਿੱਤੇ ਇਹ ਨਿਰਦੇਸ਼


author

Anuradha

Content Editor

Related News