ਡਾ. ਗਗਨ ਰੰਧਾਵਾ ਨੂੰ ਭਾਰੀ ਦਬਾਅ ਹੇਠ ਆਪਣੀ ਜਾਨ ਗੁਆਉਣੀ ਪਈ : ਰਾਜਾ ਵੜਿੰਗ
Saturday, Mar 21, 2026 - 07:54 PM (IST)
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਡਾ. ਗਗਨ ਰੰਧਾਵਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁੱਖਦਾਈ ਅਤੇ ਦਿਲ ਨੂੰ ਝਿੰਜੋੜ ਦੇਣ ਵਾਲੀ ਕਰਾਰ ਦਿੱਤਾ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਡਾ. ਗਗਨ ਰੰਧਾਵਾ ਨੂੰ ਭਾਰੀ ਦਬਾਅ ਹੇਠ ਆਪਣੀ ਜਾਨ ਗੁਆਉਣੀ ਪਈ, ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਣਾ ਬਹੁਤ ਜ਼ਰੂਰੀ ਹੈ।
ਕਾਂਗਰਸ ਪ੍ਰਧਾਨ ਨੇ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਭਾਵੇਂ ਸੰਬੰਧਿਤ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਪਰ ਇਹ ਮਾਮਲਾ ਇੱਥੇ ਹੀ ਖਤਮ ਨਹੀਂ ਹੁੰਦਾ। ਉਨ੍ਹਾਂ ਮੰਗ ਕੀਤੀ ਕਿ ਇਸ ਗੱਲ ਦੀ ਡੂੰਘੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿ ਆਖਿਰ ਇਕ ਅਧਿਕਾਰੀ ਨੂੰ ਕਿਸ ਕਦਰ ਅਤੇ ਕਿਉਂ ਦਬਾਅ ਹੇਠ ਲਿਆਂਦਾ ਗਿਆ ਕਿ ਉਸ ਨੂੰ ਇੰਨਾ ਵੱਡਾ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਮਾਣਯੋਗ ਹਾਈ ਕੋਰਟ ਦੀ ਨਿਗਰਾਨੀ ਹੇਠ ਹੋਣੀ ਬਹੁਤ ਜ਼ਰੂਰੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
