CM ਮਾਨ ਨਾਲ ਲਾਵਾਂ ਲੈਣ ਤੋਂ ਪਹਿਲਾਂ ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਪਹਿਲੀ ਤਸਵੀਰ, ਆਖੀ ਇਹ ਗੱਲ

07/07/2022 10:23:03 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਚੰਡੀਗੜ੍ਹ ਸਥਿਤ ਸੈਕਟਰ-8 ਦੇ ਗੁਰਦੁਆਰਾ ਸਾਹਿਬ 'ਚ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਲਾਵਾਂ ਲੈਣਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਦੀ ਹੋਣ ਵਾਲੀ ਲਾੜੀ ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਟਵੀਟ ਰਾਹੀਂ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਉਹ ਬੇਹੱਦ ਸੁੰਦਰ ਲੱਗ ਰਹੇ ਹਨ।

ਇਹ ਵੀ ਪੜ੍ਹੋ : CM ਭਗਵੰਤ ਮਾਨ ਮੁੜ ਸਜਾਉਣਗੇ ਸਿਹਰਾ, ਰਾਜਾ ਵੜਿੰਗ ਸਣੇ ਬੋਲੇ ਆਗੂ, 'ਵਧਾਈਆਂ ਜੀ ਵਧਾਈਆਂ'

ਉਨ੍ਹਾਂ ਨੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ, 'ਦਿਨ ਸ਼ਗਨਾਂ ਦਾ ਚੜ੍ਹਿਆ'। ਦੱਸਣਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਇਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਪਿਤਾ ਕਿਸਾਨ ਹਨ, ਜਿਨ੍ਹਾਂ ਦੀਆਂ 3 ਧੀਆਂ ਹਨ। ਡਾ. ਗੁਰਪ੍ਰੀਤ ਕੌਰ 3 ਭੈਣਾਂ 'ਚੋਂ ਸਭ ਤੋਂ ਛੋਟੇ ਹਨ।

ਇਹ ਵੀ ਪੜ੍ਹੋ : ਇਸ ਗੁਰਦੁਆਰਾ ਸਾਹਿਬ 'ਚ ਲਾਵਾਂ ਲੈਣਗੇ 'ਭਗਵੰਤ ਮਾਨ', ਤਸਵੀਰਾਂ 'ਚ ਦੇਖੋ ਕੀ ਹੋ ਰਹੀਆਂ ਤਿਆਰੀਆਂ

ਗੁਰਪ੍ਰੀਤ ਕੌਰ ਦੀ ਵੱਡੀ ਭੈਣ ਨੀਰੂ ਦਾ ਵਿਆਹ ਅਮਰੀਕਾ 'ਚ ਹੋਇਆ ਹੈ। ਦੂਜੀ ਭੈਣ ਜੱਗੂ ਆਸਟ੍ਰੇਲੀਆ 'ਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ। ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਦਾ ਰਿਸ਼ਤਾ ਭਗਵੰਤ ਮਾਨ ਦੇ ਮਾਤਾ ਅਤੇ ਭੈਣ ਨੇ ਤੈਅ ਕੀਤਾ ਹੈ। ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਜਲਦ ਦੁਬਾਰਾ ਵਿਆਹ ਹੋ ਜਾਵੇ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News