ਡਾ. ਮਨਜੀਤ ਸਿੰਘ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਬਣੇ ਡਾਇਰੈਕਟਰ

Friday, Oct 09, 2020 - 01:07 AM (IST)

ਡਾ. ਮਨਜੀਤ ਸਿੰਘ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਬਣੇ ਡਾਇਰੈਕਟਰ

ਚੰਡੀਗਡ਼੍ਹ/ਪਟਿਆਲਾ, (ਪਰਮੀਤ)- ਡਾ. ਮਨਜੀਤ ਸਿੰਘ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਹੁਸਨ ਲਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ ਡਾ. ਅਵਨੀਤ ਕੌਰ 30 ਸਤੰਬਰ ਨੂੰ ਸੇਵਾ-ਮੁਕਤ ਹੋ ਗਏ ਹਨ। ਉਨ੍ਹਾਂ ਦੀ ਥਾਂ ਡਾ. ਮਨਜੀਤ ਸਿੰਘ ਲੈਣਗੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਮਨੁੱਖੀ ਅਧਿਕਾਰ ਸੈੱਲ ਦੇ ਕਨਵੀਨਰ ਸੁਨੀਲ ਦੱਤ ਸ਼ਰਮਾ ਨੇ ਡਾ. ਮਨਜੀਤ ਸਿੰਘ ਨੂੰ ਫੁੱਲਾਂ ਦਾ ਬੁੱਕਾ ਭੇਟ ਕਰ ਕੇ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਜੀਤ ਸਿੰਘ ਦੀ ਨਿਯੁਕਤੀ ਦਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਕਿਉਂਕਿ ਉਹ ਚੰਗਾ ਤਜ਼ਰਬਾ ਰੱਖਦੇ ਹਨ।


author

Bharat Thapa

Content Editor

Related News