ਪੰਜਾਬ ਵਿਧਾਨ ਸਭਾ ਇਜਲਾਸ : ਡਾ. ਮਨਮੋਹਨ ਸਿੰਘ ਨੇ ਪੰਜਾਬੀ ''ਚ ਸ਼ੁਰੂ ਕੀਤਾ ਸੰਬੋਧਨ

11/06/2019 11:31:22 AM

ਚੰਡੀਗੜ੍ਹ (ਵਰੁਣ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬੀ 'ਚ ਆਪਣਾ ਸੰਬੋਧਨ ਪੜ੍ਹਿਆ। ਉਨ੍ਹਾਂ ਨੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਿੱਤੀਆਂ ਸਿੱਖਿਆਵਾਂ 'ਤੇ ਚੱਲ ਕੇ ਜੀਵਨ ਨੂੰ ਲੇਖੇ ਲਾਉਣ ਕਿਹਾ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹੱਥੀਂ ਕਿਰਤ ਕਰਕੇ ਆਪਣੀ ਉਪਜੀਵਕਾ ਕਮਾਈ ਅਤੇ ਲੋਕਾਂ ਨੂੰ ਵੀ ਇਸੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੱਤਾ।

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦੇ ਆਖਰੀ 18 ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਅਤੇ ਇੱਥੇ ਖੇਤੀ ਕਰਕੇ ਹੱਲ ਚਲਾ ਕੇ ਆਪਣੇ ਜੀਵਨ ਦਾ ਨਿਰਵਾਹ ਕੀਤਾ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ 'ਚ ਸਾਨੂੰ ਸਭ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਗੁਜ਼ਾਰਨਾ ਚਾਹੀਦਾ ਹੈ।

Babita

This news is Content Editor Babita