ਡਾ. ਰਵਿੰਦਰ ਵਾਤਸਯਾਨ ਦਾ ਸੁਖਬੀਰ ਬਾਦਲ 'ਤੇ ਤੰਜ, ਗ੍ਰਹਿ ਮੰਤਰੀ ਨਾਲ ਮੁਲਕਾਤ 'ਤੇ ਦਿੱਤੀ ਇਹ ਸਲਾਹ

Friday, Sep 22, 2023 - 04:40 PM (IST)

ਡਾ. ਰਵਿੰਦਰ ਵਾਤਸਯਾਨ ਦਾ ਸੁਖਬੀਰ ਬਾਦਲ 'ਤੇ ਤੰਜ, ਗ੍ਰਹਿ ਮੰਤਰੀ ਨਾਲ ਮੁਲਕਾਤ 'ਤੇ ਦਿੱਤੀ ਇਹ ਸਲਾਹ

ਜਲੰਧਰ/ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਲੁਧਿਆਣਾ ਦੇ ਪ੍ਰਸਿੱਧ ਆਯੁਰਵੇਦ ਵਿਦਵਾਨ, ਲੇਖਕ ਅਤੇ ਸਮਾਜਿਕ ਟਿੱਪਣੀਕਾਰ ਡਾ. ਰਵਿੰਦਰ ਵਾਤਸਯਾਨ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਸੁਖਬੀਰ ਬਾਦਲ ਦੀ ਪੋਸਟ 'ਤੇ ਰਿਪਲਾਈ ਕਰਦੇ ਹੋਏ ਕਿਹਾ ਹੈ ਕਿ ਪਿਆਰੇ ਬਾਦਲ ਸਾਬ੍ਹ, ਖਰਗੋਸ਼ ਨਾਲ ਭੱਜਣ ਦੀ ਕੋਸ਼ਿਸ਼ ਨਾ ਕਰੋ। ਜਦੋਂ ਤੱਕ ਤੁਸੀਂ ਪੰਨੂ ਅਤੇ ਨਿੱਝਰ ਵਰਗੇ ਕਾਰਕੁਨਾਂ ਦੀ ਸਪਸ਼ਟ ਸ਼ਬਦਾਂ ਵਿਚ ਨਿੰਦਾ ਨਹੀਂ ਕਰਦੇ, ਉਦੋਂ ਤੱਕ ਅਮਿਤ ਸ਼ਾਹ ਨਾਲ ਮੁਲਾਕਾਤ ਵਰਗੀਆਂ ਤੁਹਾਡੀਆਂ ਸਾਰੀਆਂ ਕਵਾਇਦਾਂ ਸਿਰਫ਼ ਗੈਲਰੀ ਵਿਚ ਖੇਡਣ ਦੀ ਇਕ ਕਾਰਵਾਈ ਦੇ ਰੂਪ ਵਿਚ ਮੰਨੀਆਂ ਜਾਣਗੀਆਂ। 

PunjabKesari

ਜ਼ਿਕਰਯੋਗ ਹੈ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਟਕਰਾਅ ਦੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਕੈਨੇਡਾ ਨਾਲ ਚੰਗੇ ਸਬੰਧ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉੱਥੇ ਰਹਿੰਦੇ ਨਾਗਰਿਕਾਂ ਵਿੱਚ ਵੱਧਦੀ ਦਹਿਸ਼ਤ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਮਾਮਲੇ ਦਾ ਹੱਲ ਕੱਢਣ ਲਈ ਬੇਨਤੀ ਕੀਤੀ।

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼

ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਸਮੁੱਚੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਕੈਨੇਡਾ ਸਰਕਾਰ ਅਤੇ ਖ਼ਾਸ ਤੌਰ 'ਤੇ ਭਾਰਤ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਇਸ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਕਿਉਂਕਿ ਜ਼ਿਆਦਾ ਦੇਰੀ ਦਾ ਮਤਲਬ ਹੋਰ ਤਣਾਅ ਅਤੇ ਘਬਰਾਹਟ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਕਾਰਨ ਕੈਨੇਡਾ ਵਿੱਚ ਰਹਿੰਦੇ ਲੋਕਾਂ ਵਿੱਚ ਦਹਿਸ਼ਤ ਵਰਗੀ ਸਥਿਤੀ ਪੈਦਾ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਸੀ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਮੌਜੂਦਾ ਸਥਿਤੀ ਦਾ ਹੁਣ ਕੈਨੇਡਾ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਲੋਕਾਂ 'ਤੇ ਅਸਰ ਪੈ ਰਿਹਾ ਹੈ। ਲੋਕਾਂ 'ਚ ਦਹਿਸ਼ਤ ਵਰਗੀ ਸਥਿਤੀ ਪੈਦਾ ਹੋ ਰਹੀ ਹੈ। ਭਾਰਤ ਸਰਕਾਰ ਨੂੰ ਇਸ ਦਾ ਜਲਦੀ ਹੱਲ ਕੱਢਣਾ ਚਾਹੀਦਾ ਹੈ। ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਦੀ ਮੰਗ ਕੀਤੀ ਹੈ। ਜੇਕਰ ਇਸ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਹਾਲ ਹੀ ਦੇ ਵਿਕਾਸ 'ਤੇ ਭਾਰੀ ਪ੍ਰਤੀਕਿਰਿਆਵਾਂ ਆਉਣਗੀਆਂ। ਉਨ੍ਹਾਂ ਕਿਹਾ ਸੀ ਕਿ ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਜੋ ਕੈਨੇਡਾ ਵਿੱਚ ਪੜ੍ਹ ਰਹੇ ਹਨ, ਚਿੰਤਾ ਵਿੱਚ ਹਨ ਕਿ ਜੇਕਰ ਉਨ੍ਹਾਂ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਤਾਂ ਕੀ ਹੋਵੇਗਾ ? ਮੈਨੂੰ ਵਿਦਿਆਰਥੀਆਂ ਦੇ ਕਈ ਫੋਨ ਆਏ ਹਨ ਕਿ ਕੈਨੇਡਾ ਵਿੱਚ ਉਨ੍ਹਾਂ ਦੀ ਪੜ੍ਹਾਈ ਦਾ ਕੀ ਹੋਵੇਗਾ ? ਇਹ ਦਹਿਸ਼ਤ ਵਧਦੀ ਜਾ ਰਹੀ ਹੈ ਅਤੇ ਇਸ ਦਾ ਪ੍ਰਤੀਕਰਮ ਵੱਡੇ ਪੱਧਰ 'ਤੇ ਹੋਵੇਗਾ।

ਇਹ ਵੀ ਪੜ੍ਹੋ- ਜਲੰਧਰ ਜ਼ਿਲ੍ਹੇ 'ਚ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਡੀ. ਸੀ. ਨੇ ਜਾਰੀ ਕੀਤੇ ਇਹ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News