ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ

Wednesday, Jun 18, 2025 - 04:00 PM (IST)

ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ

ਜਲੰਧਰ/ਹੁਸ਼ਿਆਰਪੁਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੀਤੇ ਦਿਨੀਂ ਕੈਬਨਿਟ ਮੰਤਰੀ ਡਾ. ਰਵਜੋਤ ਦੀਆਂ ਨਿੱਜੀ ਤਸਵੀਰਾਂ ਜਨਤਕ ਕੀਤੀਆਂ ਗਈਆਂ ਸਨ। ਮਜੀਠੀਆ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਤੇ ਮੰਤਰੀ ਡਾ. ਰਵਜੋਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸੋਚੀ ਸਮਝੀ ਸਾਜਿਸ਼ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ ਟਰਮੀਨੇਟ ਦਾ ਨੋਟਿਸ

ਜਲੰਧਰ ਵਿਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਡਾ. ਰਵਜੋਤ ਨੇ ਕਿਹਾ ਕਿ ਕੀ ਆਪਣੀ ਪਤਨੀ ਨਾਲ ਸੈਲਫ਼ੀ ਲੈਣਾ ਗਲਤ ਹੈ। ਸੋਸ਼ਲ ਮੀਡੀਆ 'ਤੇ ਤਸਵੀਰਾਂ ਨੂੰ ਵੇਖ ਕੇ ਬੜਾ ਦੁੱਖ਼ ਹੋਇਆ। ਮੇਰੀ ਸਾਬਕਾ ਪਤਨੀ ਦਾ ਕੀ ਕਸੂਰ ਹੈ। ਉਨ੍ਹਾਂ ਕਿਹਾ ਕਿ ਮੇਰੀਆਂ ਨਿੱਜੀ ਤਸਵੀਰਾਂ ਨਾਲ ਛੇੜਛਾੜ ਕੀਤੀ ਗਈ ਹੈ। ਕਰੀਬ 10 ਸਾਲ ਪੁਰਾਣੀਆਂ ਤਸਵੀਰਾਂ ਨੂੰ ਐਡਿਟ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ ਚਿੱਠੇ

ਅਕਾਲੀਆਂ 'ਤੇ ਤਿੱਖੇ ਨਿਸ਼ਾਨੇ ਲਾਉਂਦੇ ਡਾ. ਰਵਜੋਤ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਦਲਿਤਾਂ 'ਤੇ ਤਸ਼ੱਦਦ ਕੀਤਾ ਗਿਆ। ਫੋਟੋ ਨੂੰ ਐਡਿਟ ਕਰਕੇ ਮਹਿਲਾ ਨੂੰ ਮੇਰੇ ਨਾਲ ਵਿਖਾਇਆ ਗਿਆ ਹੈ। ਬਹੁਤ ਹੀ ਨੀਵੇਂ ਦਰਜੇ ਦੀ ਸਿਆਸਤ ਕੀਤੀ ਜਾ ਰਹੀ ਹੈ। ਔਰਤ ਜਾਤੀ ਦਾ ਅਪਮਾਨ ਕੀਤਾ ਗਿਆ ਹੈ ਅਤੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੀ ਧੀਆਂ-ਭੈਣਾਂ ਦੀ ਇੱਜ਼ਤ ਰੌਲਣ ਵਾਲੇ ਸਿੱਖੀ 'ਤੇ ਬੋਝ ਨਹੀਂ ਹਨ। ਉਨ੍ਹਾਂ ਕਿਹਾ ਕਿ ਹੁਣ ਬਹੁਤ ਹੋ ਗਿਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਕਿਹਾ ਜੇਕਰ ਲੜਾਈ ਲੜਨੀ ਹੈ ਤਾਂ ਮੇਰੇ ਨਾਲ ਲੜਨ। ਮੇਰੀ ਸਾਬਕਾ ਪਤਨੀ ਦਾ ਕੀ ਕਸੂਰ ਹੈ। ਮੈਂ ਰੱਬ ਨੂੰ ਮੰਨਣ ਵਾਲਾ ਬੰਦਾ ਹਾਂ। ਫ਼ੈਸਲਾ ਮੈਂ ਲੋਕਾਂ ਅਤੇ ਰੱਬ ਦੀ ਕਚਿਹਰੀ ਵਿਚ ਰੱਖ ਰਿਹਾ ਹਾਂ। ਮੈਨੂੰ ਰੱਬ 'ਤੇ ਪੂਰਾ ਭਰੋਸਾ ਅਤੇ ਮੈਨੂੰ ਜ਼ਰੂਰ ਇਨਸਾਫ਼ ਦਿਵਾਉਣਗੇ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News