ਜਾਮੀਆ ਯੂਨੀਵਰਸਿਟੀ ''ਚ ਹੋਏ ਲਾਠੀਚਾਰਜ ਦੀ ਡਾ. ਜੌਹਲ ਵਲੋਂ ਨਿੰਦਾ

12/17/2019 2:56:02 PM

ਲੁਧਿਆਣਾ (ਨਰਿੰਦਰ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ 'ਚ ਖੇਤੀਬਾੜੀ ਸਬੰਧੀ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ 'ਚ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਚਾਂਸਲਰ ਡਾ. ਸਰਦਾਰਾ ਸਿੰਘ ਜੌਹਲ ਬਤੌਰ ਮੁੱਖ ਮਹਿਮਾਨ ਪੁੱਜੇ। ਸਰਦਾਰਾ ਸਿੰਘ ਜੌਹਲ ਨੇ ਇਸ ਮੌਕੇ ਦਿੱਲੀ ਦੀ ਜਾਮੀਆ ਯੂਨੀਵਰਸਿਟੀ ਦੇ ਧਰਨਾ ਦੇ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ ਅਤੇ ਧਰਨੇ ਦੇਣ ਦਾ ਵੀ ਅਧਿਕਾਰ ਹੈ ਪਰ ਕਿਸੇ ਦੀ ਗੱਲ ਨੂੰ ਇਸ ਤਰ੍ਹਾਂ ਦਬਾਉਣਾ ਸਹੀ ਗੱਲ ਨਹੀਂ ਹੈ।
ਡਾ. ਜੌਹਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿੱਚ ਸਾਰੇ ਵਿਦਿਆਰਥੀ ਆਪਣੀ ਗੱਲ ਕਹਿਣ ਲਈ ਧਰਨਾ ਦੇ ਰਹੇ ਸਨ, ਜਿਸ ਦਾ ਉਨ੍ਹਾਂ ਨੂੰ ਅਧਿਕਾਰ ਵੀ ਹੈ, ਇਸ ਕਰਕੇ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਸੀ ਪਰ ਬਿਨਾਂ ਉਨ੍ਹਾਂ ਦੀ ਗੱਲ ਕੀਤੇ ਇਸ ਤਰ੍ਹਾਂ ਵਰਤਾਓ ਕਰਨਾ ਸਹੀ ਨਹੀਂ ਹੈ ਡਾ. ਜੌਹਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਜੋ ਨਾਗਰਿਕਤਾ ਸੋਧ ਬਿੱਲ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਰਹੀ ਹੈ, ਇਸ ਤੋਂ ਉਹ ਕਾਫੀ ਹੈਰਾਨ ਹੋਏ ਹਨ ਕਿਉਂਕਿ ਕਿਸੇ ਨੂੰ ਵੀ ਨਾਗਰਿਕਤਾ ਦੇਣਾ ਕੇਂਦਰ ਦਾ ਮਾਮਲਾ ਹੈ। ਇਸ ਵਿਚ ਪੰਜਾਬ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਜੇਕਰ ਅਜਿਹਾ ਬਿਆਨ ਦੇ ਰਹੇ ਹਨ ਤਾਂ ਉਹ ਸੁਣ ਕੇ ਉਨ੍ਹਾਂ ਨੂੰ ਕਾਫੀ ਹੈਰਾਨੀ ਹੋਈ ਹੈ।

Babita

This news is Content Editor Babita