ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਨੇ ਚੋਣ ਨਤੀਜਿਆਂ ''ਤੇ ਜਤਾਈ ਤਸੱਲੀ, ਵੋਟਰਾਂ ਦਾ ਕੀਤਾ ਧੰਨਵਾਦ

06/07/2024 8:38:23 PM

ਮੋਹਾਲੀ- ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਚੋਣਾਂ ਦੇ ਨਤੀਜਿਆਂ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ 20 ਦਿਨਾਂ ਦੇ ਥੋੜ੍ਹੇ ਸਮੇਂ ਦੇ ਬਾਵਜੂਦ ਪਾਰਟੀ ਨੇ ਪ੍ਰਭਾਵਸ਼ਾਲੀ ਪ੍ਰਚਾਰ ਕੀਤਾ ਅਤੇ ਵਿਧਾਨ ਸਭਾ ਚੋਣਾਂ ਨਾਲੋਂ ਲਗਭਗ ਤਿੰਨ ਗੁਣਾ ਵੱਧ ਵੋਟਾਂ ਪ੍ਰਾਪਤ ਕੀਤੀਆਂ। 

ਉਨ੍ਹਾਂ ਪਾਰਟੀ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਭਾਜਪਾ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹੁਣ ਆਉਣ ਵਾਲੀਆਂ ਪੰਚਾਇਤ ਅਤੇ ਬਲਾਕ ਸੰਮਤੀ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਗਲੇ ਚਾਰ ਮਹੀਨਿਆਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਹਰ ਵਿਧਾਨ ਸਭਾ ਹਲਕੇ ਅਤੇ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਲੋਕਾਂ ਦਾ ਭਰੋਸਾ ਬਰਕਰਾਰ ਰੱਖਿਆ ਜਾ ਸਕੇ। ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਜਲੰਧਰ ਕੈਂਟ ਯਾਰਡ 'ਚ ਟ੍ਰੈਫਿਕ ਬਲਾਕ ਦੇ ਮੁਅੱਤਲ ਹੋਣ ਕਾਰਨ ਨਿਰਧਾਰਤ ਸਮੇਂ ਅਨੁਸਾਰ ਚੱਲਣਗੀਆਂ ਟਰੇਨਾਂ

ਮੋਹਾਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਵੋਟਰਾਂ ਦਾ ਧੰਨਵਾਦ ਕਰਦਿਆਂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਬੇਸ਼ੱਕ ਅਸੀਂ ਚੋਣਾਂ ਹਾਰ ਗਏ ਹਾਂ, ਪਰ ਅਸੀਂ ਚੋਣਾਂ ਤੋਂ ਪਹਿਲਾਂ ਜਾਰੀ ਕੀਤੇ ਚੋਣ ਮਨੋਰਥ ਪੱਤਰ ’ਤੇ ਗੰਭੀਰਤਾ ਨਾਲ ਕੰਮ ਕਰਾਂਗੇ। ਪੰਜਾਬ ਵਿੱਚ ਭਾਜਪਾ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਦੀ ਵੋਟ ਪ੍ਰਤੀਸ਼ਤਤਾ 6 ਤੋਂ ਵੱਧ ਕੇ ਲਗਭਗ 19 ਹੋ ਗਈ ਹੈ ਜੋ ਕਿ ਤਿੰਨ ਗੁਣਾ ਹੈ।

ਉਨ੍ਹਾਂ ਕਿਹਾ ਕਿ ਹੁਣ ਭਾਜਪਾ ਆਗੂਆਂ ਤੇ ਵਰਕਰਾਂ ਨੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜੇਕਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਚਾਇਤ ਜਾਂ ਨਗਰ ਨਿਗਮ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਭਾਜਪਾ ਉਸ ਵਿੱਚ ਵੀ ਜ਼ਰੂਰ ਹਿੱਸਾ ਲਵੇਗੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੁਹਾਲੀ ਭਾਜਪਾ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ, ਸੂਬਾ ਸਕੱਤਰ ਭਾਨੂ ਪ੍ਰਤਾਪ ਰਾਣਾ, ਸਹਿ-ਖਜ਼ਾਨਚੀ ਸੁਖਵਿੰਦਰ ਗੋਲਡੀ ਅਤੇ ਪੰਜਾਬ ਭਾਜਪਾ ਮੀਡੀਆ ਇੰਚਾਰਜ ਹਰਦੇਵ ਉੱਭਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਆਖ਼ਿਰ ਕੌਣ ਹੈ CISF ਵਾਲੀ ਕੁਲਵਿੰਦਰ ਕੌਰ, ਜਿਸ ਨੇ ਕੰਗਨਾ ਰਣੌਤ ਦੇ ਜੜ ਦਿੱਤਾ 'ਥੱਪੜ' ?

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 


Harpreet SIngh

Content Editor

Related News