ਡਾ. ਵਿਜੇ ਸਤਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਚੌਥੀ ਵਾਰ SGPC ਦਾ ਪ੍ਰਧਾਨ ਬਨਣ ''ਤੇ ਦਿੱਤੀਆਂ ਵਧਾਈਆਂ

Wednesday, Oct 30, 2024 - 12:35 AM (IST)

ਡਾ. ਵਿਜੇ ਸਤਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਚੌਥੀ ਵਾਰ SGPC ਦਾ ਪ੍ਰਧਾਨ ਬਨਣ ''ਤੇ ਦਿੱਤੀਆਂ ਵਧਾਈਆਂ

ਨਾਂਦੇੜ - ਗੁਰਦੁਆਰਾ ਬੋਰਡ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸਾਬਕਾ ਆਈ.ਏ.ਐਸ. ਨੇ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਨਣ ਦੀਆਂ ਵਧਾਈਆਂ ਦਿਤੀਆਂ। ਉਨ੍ਹਾਂ ਕਿਹਾ ਕਿ ਸਰਦਾਰ ਧਾਮੀ ਜਿੱਥੇ ਸਾਦਾ ਰਹਿਣੀ ਬਹਿਣੀ ਦੇ ਧਾਰਣੀ ਹਨ ਉਥੇ ਇੱਕ ਕੁਸ਼ਲ ਪ੍ਰਬੰਧਕ ਵੀ ਹਨ, ਜੋ ਲੰਮੇ ਸਮੇਂ ਤੋਂ ਸਿੱਖ ਪੰਥ ਲਈ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੀ ਨਵੀਂ ਕਾਰਜਕਾਰਨੀ ਟੀਮ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਹੇਠ ਭਵਿੱਖ ਵਿੱਚ ਸਿੱਖ ਪੰਥ ਦੇ ਵਡੇਰੇ ਹਿੱਤਾਂ ਲਈ ਹੋਰ ਵੀ ਵੱਧ ਚੜ੍ਹਕੇ ਕੰਮ ਕਰੇਗੀ । ਇਸ ਸਮੇਂ ਜਸਵੰਤ ਸਿੰਘ ਬੌਬੀ ਵੀ ਹਾਜ਼ਰ ਸਨ।


author

Inder Prajapati

Content Editor

Related News