MP ਸਾਹਨੀ ਨੇ ਪੀ. ਯੂ. ਸੈਨੇਟ ਚੋਣ ਸ਼ਡਿਊਲ ਨੂੰ ਮਨਜ਼ੂਰੀ ''ਤੇ ਉਪ ਰਾਸ਼ਟਰਪਤੀ ਦਾ ਕੀਤਾ ਧੰਨਵਾਦ
Thursday, Nov 27, 2025 - 07:06 PM (IST)
ਪੰਜਾਬ ਡੈਸਕ- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦੇ ਸ਼ਡਿਊਲ ਨੂੰ ਮਨਜ਼ੂਰੀ ਦੇਣ ਲਈ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ ਹੈ।
ਡਾ. ਸਾਹਨੀ ਨੇ ਕੱਲ੍ਹ ਹੀ ਨਵੀਂ ਦਿੱਲੀ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਸੈਨੇਟ ਚੋਣਾਂ ਦੇ ਸ਼ਡਿਊਲ ਨੂੰ ਮਨਜ਼ੂਰੀ ਦੇਣ ਲਈ ਉਨ੍ਹਾਂ ਦੇ ਦਖਲ ਦੀ ਬੇਨਤੀ ਕੀਤੀ ਸੀ।
ਡਾ. ਸਾਹਨੀ ਨੇ ਇਨ੍ਹਾਂ ਚੋਣਾ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਉਪ ਰਾਸ਼ਟਰਪਤੀ ਦਾ ਦਿਲੋਂ ਧੰਨਵਾਦ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੀ. ਯੂ. ਸੈਨੇਟ ਨੂੰ ਹੁਣ ਹਰੀ ਝੰਡੀ ਮਿਲ ਗਈ ਹੈ। ਉੱਪ ਰਾਸ਼ਟਰਪਤੀ ਨੇ ਚੋਣਾਂ ਕਰਵਾਉਣ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਸ ਵਿਚ ਇਹ ਦੱਸਿਆ ਕਿ ਹੈ ਕਿ ਸਤੰਬਰ-ਅਕਤੂਬਰ 2026 ਨੂੰ ਚੋਣਾਂ ਕਰਵਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਥੇ ਦੱਸ ਦੇਈਏ ਕਿ ਹੁਣ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਰਸਤਾ ਕਲੀਅਰ ਹੋ ਗਿਆ ਹੈ। ਉੱਪ ਰਾਸ਼ਟਰਪਤੀ ਨੇ ਸੈਨੇਟ ਚੋਣਾਂ ਕਰਵਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਦੇ ਇਕ ਡਿਟੇਲ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਥੇ ਹੀ ਪੀ. ਯੂ. ਬਚਾਓ ਮੋਰਚਾ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਕੱਲ੍ਹ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ। ਵਿਕਟਰੀ ਮਾਰਚ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ। ਵਾਈਸ ਚਾਂਸਲਰ ਵੱਲੋਂ ਸ਼ੈਡਿਊਲ ਭੇਜਿਆ ਗਿਆ ਸੀ।
