MP ਡਾ. ਅਮਰ ਸਿੰਘ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ, ਰੇਲਾਂ ਦੀ ਗਿਣਤੀ ਵਧਾਉਣ ਦੀ ਕੀਤੀ ਮੰਗ
Wednesday, Aug 07, 2024 - 04:13 AM (IST)
ਮੰਡੀ ਗੋਬਿੰਦਗੜ੍ਹ (ਸੁਰੇਸ਼, ਜੱਜੀ)- ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਡਾ. ਅਮਰ ਸਿੰਘ ਨੇ ਹਾਲ ਹੀ ਵਿਚ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰ ਕੇ ਇਤਿਹਾਸਕ ਅਸਥਾਨ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਅਧੀਨ ਆਉਂਦੇ ਵੱਖ-ਵੱਖ ਸਟੇਸ਼ਨਾਂ ਲਈ ਰੇਲ ਗੱਡੀਆਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ।
ਉਨ੍ਹਾਂ ਨੇ ਕੇਂਦਰੀ ਰੇਲਵੇ ਮੰਤਰੀ ਨੂੰ ਵਿਸ਼ੇਸ਼ ਤੌਰ ’ਤੇ ਲਿਖਤੀ ਬੇਨਤੀ ਕੀਤੀ ਕਿ ਧਾਰਮਿਕ ਕੇਂਦਰਾਂ ਜਿਵੇਂ ਹਰਿਦੁਆਰ, ਮਥੁਰਾ, ਪਟਨਾ ਆਦਿ ਨੂੰ ਜੋੜਨ ਵਾਲੀਆਂ ਹੋਰ ਰੇਲ ਗੱਡੀਆਂ ਨੂੰ ਲੋਕ ਸਭਾ ਹਲਕੇ ਦੇ ਸਟੇਸ਼ਨਾਂ ’ਤੇ ਰੋਕਿਆ ਜਾਵੇ।
ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ
ਉਨ੍ਹਾਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਤੇ ਰਾਸ਼ਟਰੀ ਕੈਟਲ ਫੀਡ ਇੰਡਸਟਰੀ ਵੱਲੋਂ ਪ੍ਰਸਿੱਧ ਸ਼ਹਿਰ ਖੰਨਾ ਦੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਪਹੁੰਚ ਨੂੰ ਬਿਹਤਰ ਬਣਾਉਣ ਦੀ ਫੌਰੀ ਲੋੜ ਅਤੇ ਦੋਰਾਹਾ ਰੇਲਵੇ ਓਵਰ ਬ੍ਰਿਜ, ਜਿਸ ਨੂੰ ਮਾਰਚ 2024 ਵਿਚ ਰੇਲਵੇ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ, ਉਪਰ ਵੀ ਕੰਮ ਸ਼ੁਰੂ ਕਰਨ ਦੀ ਲੋੜ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।
ਮੀਟਿੰਗ ਦੌਰਾਨ ਸੱਚਖੰਡ ਐਕਸਪ੍ਰੈਸ ’ਤੇ ਸਫ਼ਾਈ ਦੀ ਘਾਟ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਭਰੋਸਾ ਦਿਵਾਇਆ ਕਿ ਰੇਲਵੇ ਬੋਰਡ ਦੇ ਅਧਿਕਾਰੀ ਮੀਟਿੰਗ ਵਿਚ ਉਠਾਏ ਗਏ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਦੇਖਣਗੇ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e