ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪੋਤਰਾ ਪੰਜਾਬ ਤੋਂ ਲੜੇਗਾ ਚੋਣ, ਇਸ ਸੀਟ ਤੋਂ ਉਤਰੇਗਾ ਮੈਦਾਨ 'ਚ

03/20/2024 8:01:15 AM

ਗੁਰੂ ਕਾ ਬਾਗ (ਭੱਟੀ)- ਦੇਸ਼ ਭਰ ਵਿਚ ਲੋਕ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਦਾ ਦੌਰ ਜਾਰੀ ਹੈ। ਇਸ ਵਿਚਾਲੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਪੋਤਰੇ ਡਾ. ਭੀਮ ਰਾਓ ਜਸਵੰਤ ਅੰਬੇਡਕਰ ਵੱਲੋਂ ਪੰਜਾਬ ਦੇ ਰਿਜ਼ਰਵ ਹਲਕਾ ਹੁਸ਼ਿਆਰਪੁਰ ਤੋਂ ਪ੍ਰਬੁੱਧ ਰਿਪਬਲਿਕਨ ਪਾਰਟੀ ਦੀ ਟਿਕਟ ’ਤੇ ਲੋਕ ਸਭਾ ਦੀ ਚੋਣ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਵਿਰੋਧੀ ਧਿਰ ਦੇ 2 ਹੋਰ ਵਿਧਾਇਕਾਂ ਨੇ CM ਮਾਨ ਨਾਲ ਕੀਤੀ ਮੁਲਾਕਾਤ, 'ਆਪ' 'ਚ ਜਾਣ ਦੀਆਂ ਚਰਚਾਵਾਂ ਤੇਜ਼

ਇਸ ਸਬੰਧੀ ਸੰਵਿਧਾਨ ਦੇ ਗੀਤ ਨੂੰ ਆਪਣੀ ਆਵਾਜ਼ ਦੇਣ ਵਾਲੀ ਬਾਲੀਵੁੱਡ ਦੀ ਪਲੇਅਬੈਕ ਸਿੰਗਰ, ਵਿਸ਼ਵ ਸ਼ਾਂਤੀ ਨੋਬਲ ਪੁਰਸਕਾਰ ਲਈ ਨੋਮੀਨੇਟਿਡ ਅਤੇ ਪ੍ਰਬੁੱਧ ਰਿਪਬਲਿਕਨ ਪਾਰਟੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਡਾ. ਚੰਦਰ ਕਲਾ ਸਿੰਘ ਨੇ ਦੱਸਿਆ ਕਿ ਡਾ. ਭੀਮ ਰਾਓ ਜਸਵੰਤ ਅੰਬੇਡਕਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਖਟਕੜ ਕਲਾਂ ਵਿਖੇ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਉਪਰੰਤ ਉਹ ਜਲੰਧਰ ਦੇ ਪ੍ਰੈੱਸ ਕਲੱਬ ਵਿਚ ਇਕ ਪ੍ਰੈੱਸ ਵਾਰਤਾ ਦੌਰਾਨ ਚੋਣ ਲੜਨ ਦਾ ਐਲਾਨ ਕਰਨਗੇ। ਉਸੇ ਦਿਨ ਹੀ ਉਹ ਹੁਸ਼ਿਆਰਪੁਰ ਵਿਖੇ ਵੱਖ-ਵੱਖ ਵਰਗਾਂ ਦੇ ਲੋਕਾਂ ਤੋਂ ਇਲਾਵਾ ਵਿਸ਼ਵ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੈਨਰ ਹੇਠ ਚੱਲ ਰਹੇ ਐੱਨ. ਜੀ. ਓ. ਨਾਲ ਮੁਲਾਕਾਤ ਕਰ ਕੇ ਸਹਿਯੋਗ ਦੀ ਮੰਗ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra