ਪੰਜਾਬ ਵਿਧਾਨ ਸਭਾ ''ਚ ਵੀ ਲੱਗੇਗਾ ਲੋਕ ਸਭਾ ''ਚ ਸਥਾਪਿਤ ਡਾ. ਅੰਬੇਡਕਰ ਦੇ ਬੁੱਤ ਵਰਗਾ ਬੁੱਤ

05/21/2016 10:43:04 AM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਲੋਕ ਸਭਾ ਵਿਚ ਸਥਾਪਿਤ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਤਰਜ਼ ''ਤੇ ਹੀ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਚ ਉਨ੍ਹਾਂ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਵਿਸ਼ੇਸ਼ ਤੌਰ ''ਤੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਹੈ ਕਿ ਲੋਕ ਸਭਾ ਵਿਚ ਸਥਾਪਿਤ ਬਾਬਾ ਸਾਹਿਬ ਦੇ ਬੁੱਤ ਦਾ ਹੂ-ਬ-ਹੂ ਬੁੱਤ ਹੀ ਵਿਧਾਨ ਸਭਾ ਸਕੱਤਰੇਤ ਵਿਚ ਲਗਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਸੂਬੇ ਵਿਚ ਬੜੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦਾ ਬੁੱਤ ਪੰਜਾਬ ਵਿਧਾਨ ਸਭਾ ਵਿਚ ਸਥਾਪਿਤ ਕੀਤਾ ਜਾਵੇ। ਇਸ ਉਦੇਸ਼ ਲਈ ਸ਼ੁੱਕਰਵਾਰ ਨੂੰ ਉਹ ਲੋਕ ਸਭਾ ਵਿਖੇ ਵਿਸ਼ੇਸ਼ ਤੌਰ ''ਤੇ ਪਹੁੰਚੇ ਹਨ, ਜਿੱਥੇ ਬਾਬਾ ਸਾਹਿਬ ਦੇ ਬੁੱਤ ਦੀ ਤਕਨੀਕੀ ਆਧਾਰ ''ਤੇ ਪੈਮਾਇਸ਼ ਲਈ ਗਈ ਤਾਂ ਜੋ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਚ ਸਥਾਪਿਤ ਕੀਤੇ ਜਾਣ ਵਾਲੇ ਬੁੱਤ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ।

Babita Marhas

This news is News Editor Babita Marhas