ਕੰਗਨਾ ਰਣੌਤ ਨੂੰ ਲੈ ਕੇ ਸਿਹਤ ਮੰਤਰੀ ਦਾ ਵੱਡਾ ਬਿਆਨ
Wednesday, Sep 25, 2024 - 01:36 PM (IST)
ਪਟਿਆਲਾ (ਕਵਲਜੀਤ ਕੰਬੋਜ): ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲਿਆਉਣ ਦੇ ਬਿਆਨ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਹੁਣ ਇਸ ਮਾਮਲੇ ਵਿਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਿਹਤ ਮੰਤਰੀ ਨੇ ਕਿਹਾ ਹੈ ਕਿ ਕੰਗਨਾ ਰਣੌਤ ਨੂੰ ਤਾਂ 3 ਖੇਤੀ ਕਾਨੂੰਨਾ ਦੇ ਨਾਂ ਵੀ ਪਤਾ ਨਹੀਂ ਹੋਏ। ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਕੰਗਨਾ ਸਿਰਫ਼ ਇਕ ਅਦਾਕਾਰਾ ਹੈ, ਉਸ ਦਾ ਡਾਇਰੈਕਟਰ ਕੌਣ ਹੈ, ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਡਿਪੂਆਂ ਲਈ ਬੇਹੱਦ ਅਹਿਮ ਖ਼ਬਰ, ਨਵੀਂ ਨੋਟੀਫ਼ਿਕੇਸ਼ਨ ਜਾਰੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਦੇ ਮਾਤਾ ਕੌਸ਼ਲਿਆ ਦੇ ਸਰਕਾਰੀ ਹਸਪਤਾਲ ਤੋਂ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਵਿਚ ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਰੀਜ਼ਾਂ ਲਈ ਡਾਇਲਸਿਸ ਸਹੂਲਤ ਅਤੇ ਅਤੀ ਆਧੁਨਿਕ ਮਸ਼ੀਨਰੀ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਪਟਿਆਲਾ ਸਮੇਤ ਅੰਮ੍ਰਿਤਸਰ, ਜਲੰਧਰ, ਮੋਗਾ, ਮਾਲੇਰਕੋਟਲਾ, ਫਾਜ਼ਿਲਕਾ, ਫਰੀਦਕੋਟ ਤੇ ਬਠਿੰਡਾ ਦੇ ਸਰਕਾਰੀ ਹਸਪਤਾਲਾਂ ਵਿਚ ਮਸ਼ੀਨਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਤੋਂ ਕੰਗਨਾ ਰਣੌਤ ਦੇ ਬਿਆਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਮੈਂ ਕੰਗਨਾ ਰਣੌਤ ਤੋਂ ਇਕ ਸਵਾਲ ਕਰਦਾ ਹਾਂ ਕਿ ਉਹ 3 ਖੇਤੀ ਕਾਨੂੰਨਾਂ ਦੇ ਨਾਂ ਹੀ ਦੱਸ ਦੇਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੜਕਸਾਰ ਭਿਆਨਕ ਹਾਦਸਾ! ਨੈਸ਼ਨਲ ਹਾਈਵੇਅ 'ਤੇ ਲੱਗਾ ਜਾਮ (ਵੀਡੀਓ)
ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੰਗਨਾ ਰਣੌਤ ਸਿਰਫ ਇਕ ਅਦਾਕਾਰਾ ਹੈ, ਉਸ ਦਾ ਡਾਇਰੈਕਟਰ ਕੌਣ ਹੈ, ਉਹ ਮੈਨੂੰ ਨਹੀਂ ਪਤਾ। ਉਹ ਪਤਾ ਲਗਾਉਣਾ ਮੀਡੀਆ ਦਾ ਕੰਮ ਹੈ। ਮੀਡੀਆ ਪਤਾ ਲਗਾਵੇ ਕਿ ਉਸ ਦਾ ਡਾਇਰੈਕਟਰ ਕੌਣ ਹੈ ਜਿਹੜਾ ਉਸ ਨੂੰ ਅਜਿਹੀ ਡਾਇਰੈਕਸ਼ਨ ਦੇ ਰਿਹਾ ਹੈ। ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਸੀ ਕਿ ਰੱਦ ਹੋਏ ਤਿੰਨੋ ਖੇਤੀ ਕਾਨੂੰਨ ਵਾਪਸ ਆਉਣੇ ਚਾਹੀਦੇ ਹਨ ਤੇ ਇਸ ਦੀ ਮੰਗ ਖ਼ੁਦ ਕਿਸਾਨਾਂ ਨੂੰ ਕਰਨੀ ਚਾਹੀਦੀ ਹੈ। ਹਾਲਾਂਕਿ ਭਾਜਪਾ ਵੱਲੋਂ ਇਸ ਬਿਆਨ ਤੋਂ ਕਿਨਾਰਾ ਕਰ ਕੇ ਕਿਹਾ ਗਿਆ ਸੀ ਕਿ ਇਹ ਕੰਗਨਾ ਦੇ ਨਿੱਜੀ ਵਿਚਾਰ ਹਨ, ਜਿਸ ਮਗਰੋਂ ਅੱਜ ਕੰਗਨਾ ਰਣੌਤ ਨੇ ਆਪਣੇ ਬਿਆਨ ਲਈ ਮੁਆਫ਼ੀ ਮੰਗ ਲਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8