ਡਾ. ਬਲਬੀਰ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ, ਦਿੱਤਾ ਗਿਆ ਇਹ ਅਹਿਮ ਵਿਭਾਗ

Saturday, Jan 07, 2023 - 06:55 PM (IST)

ਚੰਡੀਗੜ੍ਹ/ਪਟਿਆਲਾ (ਪਰਮੀਤ) : ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਕੈਬਨਿਟ ਵਿਚ ਸ਼ਾਮਲ ਕਰ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਨੂੰ ਬਕਾਇਦਾ ਮੰਤਰੀ ਅਹੁਦੇ ਦੀ ਸਹੁੰ ਵੀ ਚੁਕਾ ਦਿੱਤੀ ਗਈ ਹੈ। ਇਹ ਸਹੁੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਚੁਕਾਈ ਗਈ ਹੈ। ਸੂਤਰਾਂ ਮੁਤਾਬਕ ਡਾ. ਬਲਬੀਰ ਨੂੰ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦਰਅਸਲ ਮੰਤਰੀ ਫੌਜਾ ਸਿੰਘ ਸਰਾਰੀ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਸ਼ਨੀਵਾਰ ਨੂੰ ਪੰਜਾਬ ਕੈਬਨਿਟ ’ਚੋਂ ਅਸਤੀਫਾ ਦੇ ਦਿੱਤਾ। ਹਾਲਾਂਕਿ ਇਸ ਅਸਤੀਫੇ ਪਿੱਛੇ ਉਨ੍ਹਾਂ ਨੇ ਨਿੱਜੀ ਕਾਰਣਾਂ ਦਾ ਹਵਾਲਾ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿਚ ਸ਼ਾਮਲ ਮੰਤਰੀਆਂ ਦੀ ਕੁੱਲ ਗਿਣਤੀ 15 ਹੋ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੇ ਰਾਜਪਾਲ ਦੀ ਆਗਿਆ ਨਾਲ ਸਮਾਗਮ ਦੀ ਕਾਰਵਾਈ ਚਲਾਈ। ਸਹੁੰ ਚੁੱਕਣ ਤੋਂ ਬਾਅਦ ਡਾ. ਬਲਬੀਰ ਨੇ ਸਹੁੰ 'ਤੇ ਦਸਤਖ਼ਤ ਕੀਤੇ, ਜਿਸ 'ਤੇ ਰਾਜਪਾਲ ਨੇ ਵੀ ਹਸਤਾਖਰ ਕੀਤੇ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵਿਚ ਵੱਡਾ ਫੇਰਬਦਲ, ਇਨ੍ਹਾਂ ਮੰਤਰੀਆਂ ਦੇ ਵਿਭਾਗ ਬਦਲੇ

ਇਸ ਦੌਰਾਨ ਮੁੱਖ ਮੰਤਰੀ ਨੇ ਡਾ. ਬਲਬੀਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਮੰਤਰੀ ਬਣੇ ਡਾ. ਬਲਬੀਰ ਪਹਿਲਾਂ ਹੀ ਨਿਰਸਵਾਰਥ ਜਨਤਾ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਬਲਬੀਰ ਇਸੇ ਲਗਨ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਵਿਭਾਗ ਨੂੰ ਪਹਿਲਾਂ ਹੀ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਡਾ. ਬਲਬੀਰ ਵਰਗਾ ਮਿਹਨਤੀ ਤੇ ਪੇਸ਼ੇਵਰ ਇਨਸਾਨ ਵਿਭਾਗ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਵੇਗਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News