ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਕੀਤੀ ਮੀਟਿੰਗ, ਜਾਰੀ ਕੀਤੇ ਨਿਰਦੇਸ਼

Wednesday, Feb 07, 2024 - 06:44 PM (IST)

ਚੰਡੀਗੜ੍ਹ (ਬਿਊਰੋ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐੱਨ. ਜੀ. ਓਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਧਿਆਨ ਦੇਣ ਜਲੰਧਰ ਵਾਸੀ, ਡੀ. ਸੀ. ਨੇ ਜਾਰੀ ਕੀਤੇ ਇਹ ਨਿਰਦੇਸ਼

ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ’ਚ ਵਿਚਾਰ ਵਟਾਂਦਰਾ ਕੀਤਾ ਗਿਆ। 

ਇਹ ਵੀ ਪੜ੍ਹੋ : ਚੰਡੀਗੜ੍ਹ ਪੀ. ਜੀ. ਆਈ. ਆਉਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਹੁਣ ਮਿਲੇਗੀ ਇਹ ਸਹੂਲਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News