ਪੰਜਾਬ ਸਰਕਾਰ ਦਾ ਐਕਸ਼ਨ, ਇਸ ਸ਼ਖ਼ਸ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਕੀਤਾ ਰੱਦ
Friday, Jan 12, 2024 - 06:23 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਅਧੀਨ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਗਲਤ ਪਾਏ ਜਾਣ ਕਾਰਨ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਵਾਸੀ ਕੁਲਦੀਪ ਸਿੰਘ ਪੁੱਤਰ ਬੰਤ ਸਿੰਘ, ਸੇਵਾਦਾਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਪੋਲੀਟੈਕਨੀਕਲ ਕਾਲਜ ਲੁਧਿਆਣਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਖਵੀਰ ਕੌਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਗਿਆ ਹੈ ਜਦੋਂ ਕਿ ਉਹ ਛਿੰਬਾ ਜਾਤੀ ਨਾਲ ਸਬੰਧ ਰੱਖਦੀ ਹੈ ਅਤੇ ਇਹ ਜਾਤੀ ਬੀ. ਸੀ. ਕੈਟਾਗਰੀ ’ਚ ਕਵਰ ਹੁੰਦੀ ਹੈ। ਮੰਤਰੀ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਉਸਦਾ ਪਤੀ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਸੀ, ਜਿਸ ਕਾਰਨ ਉਸ ਵੱਲੋਂ ਆਪਣੇ ਪਤੀ ਦੇ ਨਾਂ ’ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦੀ ਹੈ। ਇਸ ਲਈ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਉਸਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਮੰਤਰੀ ਨੇ ਦੱਸਿਆ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਲਖਵੀਰ ਕੌਰ, ਜੂਨੀਅਰ ਸਕੇਲ ਸਟੈਨੋਗਰਾਫਰ, ਗੁਰੂ ਨਾਨਕ ਦੇਵ ਬਹੁਤਕਨੀਕੀ ਕਾਲਜ ਲੁਧਿਆਣਾ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1763 ਮਿਤੀ 17.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਲਈ ਵਿਸ਼ੇਸ਼ ਉਪਰਾਲਾ, ਖੋਲ੍ਹੇ ‘‘ਸਹੂਲਤ ਸੈਂਟਰ’’
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।