ਡਾ. ਬਲਜੀਤ ਕੌਰ ਨੇ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਕੀਤਾ ਦੌਰਾ, ਕਮੀਆਂ ਨੂੰ ਦੂਰ ਕਰਨ ਦੇ ਦਿੱਤੇ ਨਿਰਦੇਸ਼

Sunday, Jun 23, 2024 - 03:21 AM (IST)

ਡਾ. ਬਲਜੀਤ ਕੌਰ ਨੇ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਕੀਤਾ ਦੌਰਾ, ਕਮੀਆਂ ਨੂੰ ਦੂਰ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।

ਆਪਣੀ ਫੇਰੀ ਦੌਰਾਨ ਡਾ. ਕੌਰ ਨੇ ਉੱਥੇ ਰਹਿੰਦੇ ਲੜਕਿਆਂ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਕਿਸੇ ਵੀ ਕਮੀ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮਨੋਰੰਜਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਇੱਕ ਵਿਆਪਕ ਸਿਹਤ ਜਾਂਚ ਕੈਂਪ ਲਗਾਉਣ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ।

PunjabKesari

ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਆਬਜ਼ਰਵੇਸ਼ਨ ਹੋਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 60 ਤੋਂ ਵੱਧ ਲੜਕੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਲੜਕੇ ਵੀ ਸ਼ਾਮਲ ਹਨ ਜਿਨ੍ਹਾਂ 'ਤੇ ਕਾਨੂੰਨੀ ਅਪਰਾਧਾਂ ਦੇ ਮਾਮਲਿਆਂ ਵਿੱਚ ਦੋਸ਼ ਲਗਾਇਆ ਗਿਆ ਹੈ ਅਤੇ 18 ਤੋਂ 21 ਸਾਲ ਦੀ ਉਮਰ ਵਰਗ ਦੇ ਪਲੇਸ ਆਫ਼ ਸੇਫ਼ਟੀ ਵਿਖੇ ਰਹਿ ਰਹੇ ਹਨ। ਇਨ੍ਹਾਂ ਨਵੀਆਂ ਪਹਿਲਕਦਮੀਆਂ ਨਾਲ ਉਨ੍ਹਾਂ ਦੇ ਜੀਵਨ ਦੀ ਗੁਣਵੱਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਡਾ. ਕੌਰ ਨੇ ਅਬਜਰਵੇਸ਼ਨ ਹੋਮ ਦੇ ਸਟਾਫ਼ ਤੋਂ ਕੰਮ ਸਬੰਧੀ ਜਾਣਿਆ ਅਤੇ ਸਟਾਫ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਸੁਪਰਡੈਂਟ ਨੂੰ ਬੈੱਡਾਂ ਦੀ ਸਥਿਤੀ ਬਾਰੇ ਇੱਕ ਹਫ਼ਤੇ ਅੰਦਰ ਰਿਪੋਰਟ ਦੇਣ ਅਤੇ ਲੜਕਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੈਡੀਕਲ ਕੈਂਪ ਲਗਾਉਣ ਦੇ ਆਦੇਸ਼ ਵੀ ਦਿੱਤੇ।

PunjabKesari

ਮੰਤਰੀ ਨੇ ਦੱਸਿਆ ਕਿ ਸ਼ੁਰੂ ਵਿੱਚ ਇਹ ਹੋਮ 50 ਲੜਕਿਆਂ ਦੇ ਰਹਿਣ ਲਈ ਬਣਾਇਆ ਗਿਆ ਸੀ ਪਰ ਇਸਦੀ ਸਮਰੱਥਾ ਨੂੰ 100 ਲੜਕਿਆਂ ਤੱਕ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਪਹਿਲਕਦਮੀ ਲਈ ਲੋੜੀਂਦਾ ਬਜਟ ਅਤੇ ਸਟਾਫ਼ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਯਤਨਾਂ ਦਾ ਉਦੇਸ਼ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਵਿਖੇ ਰਹਿਣ ਵਾਲੇ ਮੁੰਡਿਆਂ ਦੇ ਜੀਵਨ ਨੂੰ ਸੁਧਾਰ ਕੇ ਸਕਾਰਾਤਮਕ ਤਬਦੀਲੀਆਂ ਲਿਆਉਣਾ ਹੈ। ਇਸ ਦੌਰੇ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਫ਼ਰੀਦਕੋਟ ਨਵੀਨ ਗਡਵਾਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਵੱਲੋਂ ਕੋਈ ਫ਼ੈਸਲਾ ਨਾ ਲਏ ਜਾਣ ਤੋਂ ਅਕਾਲੀ ਆਗੂ ਹੋਏ ਪਰੇਸ਼ਾਨ ! ਪਾਰਟੀ ਲਈ ਵੱਜੀ 'ਖ਼ਤਰੇ ਦੀ ਘੰਟੀ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News