ਅਮਰੀਕਾ 'ਚ ਡਾ. ਬੀ.ਆਰ. ਅੰਬੇਡਕਰ ਦੇ ਨਾਂ 'ਤੇ ਬਣੀ ਸੜਕ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਕੁਲਵੰਤ ਸਿੰਘ

Tuesday, Jun 27, 2023 - 12:23 AM (IST)

ਅਮਰੀਕਾ 'ਚ ਡਾ. ਬੀ.ਆਰ. ਅੰਬੇਡਕਰ ਦੇ ਨਾਂ 'ਤੇ ਬਣੀ ਸੜਕ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਕੁਲਵੰਤ ਸਿੰਘ

ਮੋਹਾਲੀ (ਪਰਦੀਪ): ਸ੍ਰੀ ਗੁਰੂ ਰਵਿਦਾਸ ਸਭਾ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਵੱਲੋਂ 60 ਅਤੇ 62 ਸਟਰੀਟ ਰੋਡ ਨਿਊਯਾਰਕ ਅਮਰੀਕਾ ਦੀ ਸੜਕ ਦਾ ਨਾਂ ਡਾਕਟਰ ਬੀ.ਆਰ. ਅੰਬੇਡਕਰ ਦੇ ਨਾਂ 'ਤੇ ਰੱਖਿਆ ਗਿਆ। ਜਿਸ ਦਾ ਉਦਘਾਟਨ ਹਲਕਾ ਮੋਹਾਲੀ ਤੋਂ 'ਆਪ' ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। 

ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਪੂਰੇ ਪੰਜਾਬ ਭਰ ਦੇ ਵਿਚ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ CM ਮਾਨ ਖ਼ੁਦ ਜਿੱਥੇ ਸਰਦਾਰ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ, ਉੱਥੇ ਹੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦੀਆਂ ਅਨੇਕਾਂ ਉਦਾਹਰਨਾਂ ਆਪਣੇ ਭਾਸ਼ਣਾਂ ਦੇ ਵਿਚ ਦਿੰਦੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਵੀ ਸਾਨੂੰ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ। ਇਸ 'ਤੇ ਚੱਲਦੇ ਹੋਏ ਦੇਸ਼ ਦਾ ਸਹੀ ਅਰਥਾਂ ਵਿਚ ਵਿਕਾਸ ਹੋ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪਾਕਿ 'ਚ ਸਿੱਖਾਂ 'ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ, ਹਾਈ ਕਮਿਸ਼ਨ ਨੂੰ ਕੀਤਾ ਤਲਬ

ਇਸ ਮੌਕੇ ਕੁਲਵੰਤ ਸਿੰਘ ਦੀ ਸ਼ਲਾਘਾ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਬੰਗਾ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ ਤੋਂ ਉਠ ਕੇ ਪੂਰੇ ਪੰਜਾਬ ਵਿਚ ਲੋਕਾਂ ਦੀ ਸੇਵਾ ਕਰਦੇ ਹੋਏ ਇਕ ਵੱਡਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਦੇ ਲਈ ਇਹ ਸਭ ਤੋਂ ਵੱਡੀ ਖੁਸ਼ੀ ਵਾਲੀ ਗੱਲ ਹੈ ਕਿ ਇਸ ਰੋਡ ਦਾ ਉਦਘਾਟਨ ਕੁਲਵੰਤ ਸਿੰਘ ਦੇ ਹੱਥੋਂ ਹੋਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕੁਲਵੰਤ ਸਿੰਘ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਘੱਟ-ਗਿਣਤੀਆਂ ਦੀ ਭਲਾਈ ਲਈ ਇਸੇ ਤਰ੍ਹਾਂ ਕੰਮ ਕੀਤਾ ਜਾਵੇਗਾ।

PunjabKesari

ਇਸ ਦੇ ਨਾਲ ਹੀ ਅਸ਼ੋਕ ਮਾਹੀ ਵੱਲੋਂ ਵੀ ਆਮ ਆਦਮੀ ਪਾਰਟੀ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਪੰਜਾਬ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਜਲਦੀ ਪੂਰਾ ਹੋਣ ਦੀ ਆਸ ਪ੍ਰਗਟ ਕੀਤੀ। ਇਸ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ  ਸਭਾ ਦੇ ਪ੍ਰਬੰਧਕ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਦੇ ਪ੍ਰਬੰਧਕ ਉਚੇਚੇ ਤੌਰ 'ਤੇ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News