ਪੰਜ ਤੱਤਾਂ 'ਚ ਵਿਲੀਨ ਹੋਏ ਡਾ. ਦਲੀਪ ਕੌਰ ਟਿਵਾਣਾ

Saturday, Feb 01, 2020 - 01:25 PM (IST)

ਪੰਜ ਤੱਤਾਂ 'ਚ ਵਿਲੀਨ ਹੋਏ ਡਾ. ਦਲੀਪ ਕੌਰ ਟਿਵਾਣਾ

ਪਟਿਆਲਾ (ਪਰਮੀਤ) : ਪੰਜਾਬੀ ਸਾਹਿਤ ਜਗਤ ਦੀ ਮਹਾਨ ਹਸਤੀ ਡਾ. ਦਲੀਪ ਕੌਰ ਟਿਵਾਣਾ ਦਾ ਅੰਤਿਮ ਸਸਕਾਰ ਅੱਜ ਰਾਜਪੁਰਾ ਰੋਡ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਰੀਠ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ।

PunjabKesari

ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਓ. ਐੱਸ.ਡੀ. ਰਾਜੇਸ਼ ਕੁਮਾਰ ਸ਼ਰਮਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ ਕੇ ਸ਼ਰਮਾ,  ਜ਼ਿਲਾ ਪ੍ਰਸ਼ਾਸਨ ਵਲੋਂ ਐੱਸ.ਡੀ.ਐਮ. ਚਰਨਜੀਤ ਸਿੰਘ, ਮੇਅਰ ਸੰਜੀਵ ਬਿੱਟੂ ਵੱਲੋਂ ਉਨ੍ਹਾਂ ਦੀ ਧਰਮ ਪਤਨੀ ਸੰਗੀਤਾ ਸ਼ਰਮਾ, ਵਾਈਸ ਚਾਂਸਲਰ ਡਾ. ਬੀ ਐੱਸ ਘੁੰਮਣ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕੇ ਕੇ ਮਲਹੋਤਰਾ, ਸਮੂਹ ਸਾਹਿਤਕਾਰਾਂ ਤੇ ਲੇਖਕਾਂ ਵੱਲੋਂ ਡਾ. ਰਤਨ ਸਿੰਘ ਜੱਗੀ, ਸੁਰਜੀਤ ਪਾਤਰ, ਐਸ ਪੀ ਸਿੰਘ, ਡਾ. ਬਲਕਾਰ ਸਿੰਘ ਤੇ ਬੀ.ਐੱਸ. ਰਤਨ ਅਤੇ ਹਰਪਾਲ ਟਿਵਾਣਾ ਫਾਉਂਡੇਸ਼ਨ ਵੱਲੋਂ ਮਨੀਪਾਲ ਟਿਵਾਣਾ ਨੇ ਰੀਠ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

PunjabKesari

ਇਸ ਮੌਕੇ ਸਾਬਕਾ ਮੰਤਰੀ ਉਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਸਪੀਕਰ ਬੀਰਦਵਿੰਰਦ ਸਿੰਘ, ਸਾਬਕਾ ਮੰਤਰੀ ਉਪਿੰਦਰਜੀਤ ਕੌਰ ਤੇ ਹੋਰ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਹਿਤ ਜਗਤ ਦੀਆਂ ਹਸਤੀਆਂ ਤੇ ਪੱਤਰਕਾਰ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।


author

Shyna

Content Editor

Related News