ਡਾ. ਦਲਜੀਤ ਚੀਮਾ ਨੇ ਕੀਤਾ ਟਵੀਟ, ਕੈਪਟਨ ਦੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਕੱਸਿਆ ਵਿਅੰਗ

Monday, Jan 10, 2022 - 09:45 PM (IST)

ਡਾ. ਦਲਜੀਤ ਚੀਮਾ ਨੇ ਕੀਤਾ ਟਵੀਟ, ਕੈਪਟਨ ਦੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਕੱਸਿਆ ਵਿਅੰਗ

ਪਟਿਆਲਾ (ਪਰਮੀਤ) : ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਚੋਣ ਨਿਸ਼ਾਨ ਹਾਕੀ ’ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਹਾਕੀ ਦਾ ਕਪਤਾਨ ਕਾਂਗਰਸ ’ਚ ਚਲਾ ਗਿਆ, ਕਾਂਗਰਸ ਦੇ ਕਪਤਾਨ ਨੂੰ ਹਾਕੀ ਖੇਡਣੀ ਪੈਣੀ ਹੈ, ਸਿਆਸਤ ਵੀ ਗਜ਼ਬ ਖੇਡ ਹੈ।’

ਇਹ ਵੀ ਪੜ੍ਹੋ : ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ

PunjabKesari

ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਚੋਣ ਨਿਸ਼ਾਨ ‘ਖਿੱਦੋ ਖੂੰਡੀ’ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News