ਜਲੰਧਰ ਜ਼ਿਮਨੀ ਚੋਣ 'ਚ ਅਕਾਲੀ ਦਲ ਹਟਿਆ ਪਿੱਛੇ, ਡਾ. ਦਲਜੀਤ ਸਿੰਘ ਚੀਮਾ ਤੋਂ ਸੁਣੋ ਸੱਚ (ਵੀਡੀਓ)

Saturday, Jun 15, 2024 - 06:47 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਬੇਸ਼ੱਕ ਅਜੇ ਕਿਸੇ ਵੀ ਪਾਰਟੀ ਵੱਲੋਂ ਕੋਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਸਿਆਸੀ ਪਾਰਟੀਆਂ ਵੱਲੋਂ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਇਸ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸ ਵਾਰ ਅਕਾਲੀ ਦਲ ਜਲੰਧਰ ਵੈਸਟ ਵਿਚ ਜ਼ਿਮਨੀ ਚੋਣ ਨਹੀਂ ਲੜੇਗਾ। ਇਸ ਦੇ ਨਾਲ ਹੀ ਬਾਗੀ ਨੇਤਾਵਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਅਕਾਲੀ ਦਲ ਵੱਲੋਂ ਅਨੁਸ਼ਾਸਨ ਕਮੇਟੀ ਦਾ ਪੂਨਰਗਠਨ ਕੀਤਾ ਗਿਆ ਹੈ। 
 

ਇਹ ਵੀ ਪੜ੍ਹੋ-  ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹੱਥਾਂ ਨੂੰ ਲੱਗੀ 'ਸ਼ਹਿਬਾਜ਼' ਦੇ ਨਾਂ ਦੀ ਮਹਿੰਦੀ, ਭਲਕੇ ਹੋਣਗੀਆਂ ਲਾਵਾਂ 

ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿਚੋਂ ਪਿੱਛੇ ਹੱਟਣ ਦੀਆਂ ਚੱਲ ਰਹੀਆਂ ਚਰਚਾਵਾਂ ਦਾ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਖੰਡਨ ਕੀਤਾ ਹੈ।  ਡਾ. ਦਲਜੀਤ ਸਿੰਘ ਚੀਮਾ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੋਣ ਮੈਦਾਨ ਵਿਚੋਂ ਅਕਾਲੀ ਦਲ ਦੇ ਪਿੱਛੇ ਹੱਟਣ ਵਾਲੀ ਕੋਈ ਗੱਲ ਨਹੀਂ ਹੈ। ਅੱਜ ਲੋਕਲ ਪੱਧਰ 'ਤੇ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਸ਼ਾਮ ਨੂੰ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਜ਼ਿਮਨੀ ਚੋਣ ਸਬੰਧੀ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰੀ ਗੁਰ ਪ੍ਰਤਾਪ ਸਿੰਘ ਵਡਾਲਾ ਅਤੇ ਮਹਿੰਦਰ ਸਿੰਘ ਕੇਪੀ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਅੱਜ ਸ਼ਾਮ ਨੂੰ ਮੀਟਿੰਗ ਕਰਕੇ ਪਾਰਟੀ ਨੂੰ ਸਾਰਾ ਦੱਸ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਡਲ ਲੀਡਰਸ਼ਿਪ ਵਧੀਆ ਗਾਈਡ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਰ ਕਮੇਟੀ ਦੀ ਮੀਟਿੰਗ ਵਿਚ ਵੀ ਕਿਹਾ ਸੀ ਕਿ ਜ਼ਿਮਨੀ ਚੋਣ ਅਸੀਂ ਤਗੜੇ ਹੋ ਕੇ ਲੜਾਂਗੇ। ਅਸੀਂ ਤਾਂ ਕਹਿੰਦੇ ਸੀ ਕਿ ਇਕੱਲੀ-ਇਕੱਲੀ ਚੋਣ ਕਰਵਾਉਣ ਨਾਲੋਂ ਸਗੋਂ ਇਕੱਠੀਆਂ ਪੰਜ ਜ਼ਿਮਨੀ ਚੋਣਾਂ ਹੋ ਜਾਂਦੀਆਂ ਤਾਂਕਿ ਪਾਰਟੀਆਂ ਲਈ ਵੀ ਸੌਖਾ ਹੋ ਜਾਂਦਾ। 

ਇਹ ਵੀ ਪੜ੍ਹੋ- ਕੁਵੈਤ 'ਚ ਵਾਪਰੇ ਅਗਨੀਕਾਂਡ 'ਚ ਹੁਸ਼ਿਆਰਪੁਰ ਦੇ ਵਿਅਕਤੀ ਦੀ ਵੀ ਹੋਈ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News