CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਵੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ‘ਆਪ’ ’ਚ ਕਰ ਰਹੀ ਸ਼ਾਮਲ

Friday, Jul 05, 2024 - 01:42 PM (IST)

CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਵੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ‘ਆਪ’ ’ਚ ਕਰ ਰਹੀ ਸ਼ਾਮਲ

ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਵੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਵਿਚ ਲੱਗੀ ਹੋਈ ਹੈ। ਵੀਰਵਾਰ ਵੀ ਉਨ੍ਹਾਂ ਕਈ ਆਗੂਆਂ ਨੂੰ ‘ਆਪ’ਵਿਚ ਸ਼ਾਮਲ ਕੀਤਾ। ਡਾ. ਗੁਰਪ੍ਰੀਤ ਕੌਰ ਨੇ ਵੀਰਵਾਰ ਦੋਬਾਰਾ ਜਨਤਾ ਦਰਬਾਰ ਲਗਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਉਨ੍ਹਾਂ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਇਸ ਮੌਕੇ ਕਿਹਾ ਕਿ ਜਲੰਧਰ ਦੇ ਲੋਕ ਉਨ੍ਹਾਂ ਨੂੰ ਭਰਪੂਰ ਪਿਆਰ ਦੇ ਰਹੇ ਹਨ ਅਤੇ ਉਸ ਦੇ ਲਈ ਸਮੁੱਚਾ ਮਾਨ ਪਰਿਵਾਰ ਲੋਕਾਂ ਦਾ ਧੰਨਵਾਦ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਾ ਹੁਣ ਉਨ੍ਹਾਂ ਦੇ ਪਰਿਵਾਰ ਦਾ ਪਹਿਲਾ ਫਰਜ਼ ਬਣਦਾ ਹੈ ਅਤੇ ਇਸ ਦੇ ਲਈ ਅਸੀਂ ਲਗਾਤਾਰ ਯਤਨਸ਼ੀਲ ਰਹਾਂਗੇ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਪ੍ਰੇਮ ਜਾਲ 'ਚ ਪਹਿਲਾਂ ਔਰਤ ਨੂੰ ਫਸਾ ਬਣਾਏ ਨਾਜਾਇਜ਼ ਸੰਬੰਧ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕੀਤਾ ਇਹ ਕਾਰਾ

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਇਸ ਸਮੇਂ ਲੋੜ ਇਸ ਗੱਲ ਦੀ ਹੈ ਕਿ ਸਾਰੇ ਲੋਕ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਤਾਂ ਕਿ ਉਨ੍ਹਾਂ ਪੰਜਾਬ ਸਬੰਧੀ ਜੋ ਸੁਫ਼ਨਾ ਵੇਖਿਆ ਹੈ, ਉਸ ਨੂੰ ਉਹ ਪੂਰਾ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਚੰਡੀਗੜ੍ਹ ਆਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਨੇ ਸਾਫ਼ ਸ਼ਬਦਾਂ ਵਿਚ ਕਹਿ ਦਿੱਤਾ ਹੈ ਕਿ ਉਹ ਜਲੰਧਰ ਵਿਚ ਆ ਕੇ ਲੋਕਾਂ ਦੇ ਮਸਲਿਆਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵੀ ਮੁੱਖ ਮੰਤਰੀ ਨੇ ਸਾਫ ਕਿਹਾ ਹੈ ਕਿ ਲੋਕਾਂ ਨੂੰ ਆਪਣੇ ਮਸਲਿਆਂ ਦਾ ਹੱਲ ਕਰਵਾਉਣ ਲਈ ਵਾਰ-ਵਾਰ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ। ਡਾ. ਗੁਰਪ੍ਰੀਤ ਕੌਰ ਨੇ ‘ਆਪ’ ਵਿਚ ਸ਼ਾਮਲ ਹੋ ਰਹੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਦਿਨ ਰਹੇਗੀ ਤਨਖਾਹੀ ਛੁੱਟੀ, ਬੰਦ ਰਹਿਣਗੇ ਸਰਕਾਰੀ ਅਦਾਰੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News