14 ਅਗਸਤ ਨੂੰ ਟਾਂਡੇ ਆਉਣਗੇ ਡਾ. ਗੁਰਪ੍ਰੀਤ ਕੌਰ ਮਾਨ, MLA ਤੇ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

Tuesday, Aug 13, 2024 - 08:47 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਪਰਮਜੀਤ ਮੋਮੀ)- 14 ਅਗਸਤ ਨੂੰ ਕਰਵਾਏ ਜਾ ਰਹੇ ਤੀਜ ਉਤਸਵ ਵਿਚ  ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਸ਼ਿਰਕਤ ਕਰਨਗੇ। ਵੜੈਚ ਫਾਰਮ ਟਾਂਡਾ ਵਿਚ ਹੋਣ ਵਾਲੇ ਇਸ ਸ਼ਾਨਦਾਰ ਸਮਾਗਮ ਵਿਚ ਟਾਂਡਾ ਅਤੇ ਆਸ-ਪਾਸ ਦੇ ਇਲਾਕੇ ਦੀਆਂ ਔਰਤਾਂ ਲਈ ਤੀਜ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਵਿਧਾਨ ਸਭਾ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵੜੈਚ ਫਾਰਮ ਵਿਖੇ ਇਕ ਅਹਿਮ ਮੀਟਿੰਗ ਦੌਰਾਨ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਪ੍ਰਬੰਧਕੀ ਕਮੇਟੀ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੂੰ ਕਿਹਾ ਕਿ ਉਹ ਸਾਰੀਆਂ ਤਿਆਰੀਆਂ ਨੂੰ ਸਮੇਂ ਸਿਰ ਅਤੇ ਪੂਰੀ ਕੁਸ਼ਲਤਾ ਨਾਲ ਮੁਕੰਮਲ ਕਰਨ ਤਾਂ ਜੋ ਤੀਜ ਦਾ ਤਿਉਹਾਰ ਸ਼ਾਨਦਾਰ ਅਤੇ ਸਫ਼ਲਤਾਪੂਰਵਕ ਮਨਾਇਆ ਜਾ ਸਕੇ। ਮੀਟਿੰਗ ਦੌਰਾਨ ਐੱਸ .ਡੀ. ਐੱਮ.  ਟਾਂਡਾ ਵਿਓਮ ਭਾਰਦਵਾਜ, ਡੀ.ਐੱਸ. ਪੀ. ਹਰਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ

ਵਿਧਾਇਕ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਤੀਜ ਦਾ ਇਹ ਤਿਉਹਾਰ ਸਾਡੇ ਸਮਾਜ ਵਿਚ  ਔਰਤਾਂ ਦੇ ਉਤਸ਼ਾਹ ਅਤੇ ਸਮਰਪਣ ਦਾ ਪ੍ਰਤੀਕ ਹੈ ਅਤੇ ਇਸ ਵਾਰ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਦੀ ਹਾਜ਼ਰੀ ਇਸ ਸਮਾਗਮ ਨੂੰ ਹੋਰ ਖਾਸ ਬਣਾਉਣ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ  ਇਲਾਕੇ ਦੀਆਂ ਔਰਤਾਂ ਲਈ ਕਈ ਸੱਭਿਆਚਾਰਕ ਅਤੇ ਮਨੋਰੰਜਨ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਨਾਲ ਉਹ ਆਪਣੀਆਂ ਪਰੰਪਰਾਵਾਂ ਅਤੇ ਸੱਭਿਆਚਾਰ ਨਾਲ ਜੁੜਿਆ ਮਹਿਸੂਸ ਕਰ ਸਕਣਗੀਆਂ। ਵਿਧਾਇਕ ਨੇ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਇਸ ਸਮਾਗਮ ਵਿਚ  ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ,  ਥਾਣਾ ਮੁਖੀ ਗੁਰਿੰਦਰ ਜੀਤ ਸਿੰਘ ਨਾਗਰਾ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News