ਡਾ. ਗੁਰਪ੍ਰੀਤ ਸਿੰਘ ਵਾਂਡਰ ਬਣੇ ਬਾਬਾ ਫ਼ਰੀਦ ਯੂਨੀਵਰਸਿਟੀ, ਫ਼ਰੀਦਕੋਟ ਦੇ ਨਵੇਂ ਵਾਈਸ ਚਾਂਸਲਰ

Friday, Sep 30, 2022 - 08:09 PM (IST)

ਡਾ. ਗੁਰਪ੍ਰੀਤ ਸਿੰਘ ਵਾਂਡਰ ਬਣੇ ਬਾਬਾ ਫ਼ਰੀਦ ਯੂਨੀਵਰਸਿਟੀ, ਫ਼ਰੀਦਕੋਟ ਦੇ ਨਵੇਂ ਵਾਈਸ ਚਾਂਸਲਰ

ਚੰਡੀਗੜ੍ਹ– ਦਿਲ ਦੇ ਰੋਗਾਂ ਦੇ ਮੰਨੇ-ਪ੍ਰਮੰਨੇ ਡਾਕਟਰ, ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫ਼ਰੀਦਕੋਟ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ। 

PunjabKesari

ਮੁੱਖ ਮੰਤਰੀ ਨੇ ਆਪਣੇ ਟਵੀਟ ’ਚ ਲਿਖਿਆ ਹੈ ਕਿ ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ।


author

Rakesh

Content Editor

Related News