ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ ''ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ: ਡਿਪਟੀ ਕਮਿਸ਼ਨਰ

Sunday, May 11, 2025 - 04:25 PM (IST)

ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ ''ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ: ਡਿਪਟੀ ਕਮਿਸ਼ਨਰ

ਜਲੰਧਰ (ਚੋਪੜਾ)–ਹਾਲ ਹੀ ਦੇ ਦਿਨਾਂ ਵਿਚ ਜੰਗ ਵਰਗੇ ਬਣੇ ਅਸਾਧਾਰਨ ਹਾਲਾਤ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੀਜ਼ਫਾਇਰ ਹੋਣ ਦਾ ਐਲਾਨ ਤੋਂ ਬਾਅਦ ਹਟਾ ਦਿੱਤਾ ਪਰ ਬਾਅਦ ਵਿਚ ਪਾਕਿਸਤਾਨ ਵੱਲੋਂ ਸੀਜ਼ਫਾਇਰ ਦੀ ਉਲੰਘਣਾ ਕਰਨ ਕਾਰਨ ਮਹੌਲ ਖ਼ਰਾਬ ਹੋ ਗਿਆ ਅਤੇ ਉਨ੍ਹਾਂ ਲੋਕਾਂ ਨੂੰ ਸੰਜਮ ਬਣਾ ਰੱਖਣ ਅਤੇ ਪਹਿਲਾਂ ਜਾਰੀ ਕੀਤੇ ਦਿਸ਼-ਨਿਰਦੇਸ਼ਾਂ ਦੀ ਪਾਲਣ ਕਰਨ ਦੀ ਅਪੀਲ ਕਰਨ।  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਮੀਡੀਆ ਦਾ ਧੰਨਵਾਦ ਕਰਦੇ। ਡਿਪਟੀ ਕਮਿਸ਼ਨਰ ਵੱਲੋਂ ਦੁਪਹਿਰ ਬਾਅਦ ਸਾਰੇ ਐੱਸ. ਡੀ. ਐੱਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਏ. ਡੀ. ਸੀ. ਵਿਵੇਕ ਮੋਦੀ, ਆਰ. ਟੀ. ਏ. ਬਲਬੀਰ ਰਾਜ ਸਿੰਘ, ਐੱਸ. ਡੀ. ਐੱਮ.-2 ਸ਼ਾਇਰੀ ਮਲਹੋਤਰਾ, ਐੱਸ. ਡੀ. ਐੱਮ.-1 ਰਣਦੀਪ ਸਿੰਘ ਹੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ ਵੱਡੀ ਵਾਰਦਾਤ

ਜੰਗ ਵਰਗੇ ਹਾਲਾਤ ਕਾਰਨ ਲਾਈਆਂ ਸਨ ਵਿਸ਼ੇਸ਼ ਪਾਬੰਦੀਆਂ
ਬੀਤੇ ਦਿਨਾਂ ਦੌਰਾਨ ਜ਼ਿਲ੍ਹੇ ਵਿਚ ਡ੍ਰੋਨ ਹਮਲਿਆਂ ਕਾਰਨ ਪੈਦਾ ਹੋਏ ਅਣਕਿਆਸੇ ਹਾਲਤ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਸਖ਼ਤ ਫ਼ੈਸਲੇ ਲੈਣੇ ਪਏ ਸਨ। ਡਿਪਟੀ ਕਮਿਸ਼ਨਰ ਨੇ ਜੰਗ ਵਰਗੇ ਹਾਲਾਤ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਤੁਰੰਤ ਪ੍ਰਭਾਵ ਨਾਲ ਜ਼ਿਲੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੰਤਵ ਨਾਲ ਵਿਸ਼ੇਸ਼ ਪਾਬੰਦੀਆਂ ਲਾਗੂ ਕੀਤੀਆਂ ਸਨ।

ਇਹ ਵੀ ਪੜ੍ਹੋ: ਟੂਰਨਾਮੈਂਟ ਖੇਡਣ ਜਾਂਦੇ ਸਮੇਂ ਪੰਜਾਬ 'ਚ 6 ਕਬੱਡੀ ਖਿਡਾਰੀਆਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਦਰਦਨਾਕ ਮੌਤ

ਵਰਣਨਯੋਗ ਹੈ ਕਿ ਸ਼ਨੀਵਾਰ ਆਦਮਪੁਰ ਅਤੇ ਜਲੰਧਰ ਕੈਂਟ ਇਲਾਕੇ ਦੇ ਬਾਜ਼ਾਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਸ਼ਾਮਲ ਸੀ, ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਸਥਿਤ ਮਾਲਜ਼ ਅਤੇ ਉੱਚੀਆਂ ਕਮਰਸ਼ੀਅਲ ਇਮਾਰਤਾਂ ਨੂੰ ਵੀ ਅੱਜ ਅਹਿਤਿਆਤ ਵਜੋਂ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਜ਼ਿਲ੍ਹੇ ਵਿਚ ਡ੍ਰੋਨ ਉਡਾਉਣ ’ਤੇ ਵੀ ਪੂਰੀ ਤਰ੍ਹਾਂ ਨਾਲ ਪਾਬੰਦੀ ਲਾਈ ਗਈ। ਇਸ ਦੇ ਨਾਲ ਹੀ ਵਿਆਹ ਸਮਾਰੋਹਾਂ, ਹੋਟਲਾਂ ਅਤੇ ਮੈਰਿਜ ਪੈਲੇਸਾਂ ਵਿਚ ਡੀ. ਜੇ., ਢੋਲ ਅਤੇ ਹੋਰ ਰੌਲਾ ਪੈਦਾ ਕਰਨ ਵਰਗੇ ਸਾਧਨਾਂ ’ਤੇ ਵੀ ਪਾਬੰਦੀ ਲਾਈ ਗਈ ਸੀ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਹਫ਼ੜਾ-ਦਫ਼ੜੀ ਅਤੇ ਅਸ਼ਾਂਤੀ ਤੋਂ ਬਚਿਆ ਜਾ ਸਕੇ।

ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਗਿਆ ਫ਼ੈਸਲਾ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਾਰੇ ਐੱਸ. ਡੀ. ਐੱਮਜ਼, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਪੁਲਸ ਅਧਿਕਾਰੀਆਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹੇ ਦੀ ਮੌਜੂਦਾ ਸਥਿਤੀ, ਸੁਰੱਖਿਆ ਵਿਵਸਥਾ, ਸਪਲਾਈ ਲੜੀ, ਸੰਚਾਰ ਵਿਵਸਥਾ, ਮੈਡੀਕਲ ਸੇਵਾਵਾਂ ਅਤੇ ਆਮ ਜਨਤਾ ਦੀ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਸਥਿਤੀ ਨੂੰ ਪੂਰੀ ਤਰ੍ਹਾਂ ਆਮ ਵਾਂਗ ਪਾਏ ਜਾਣ ’ਤੇ ਪਾਬੰਦੀਆਂ ਨੂੰ ਹਟਾਉਣ ਦਾ ਫ਼ੈਸਲਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਜਨ-ਜੀਵਨ ਨੂੰ ਫਿਰ ਤੋਂ ਆਮ ਵਾਂਗ ਪਟੜੀ ’ਤੇ ਲਿਆਉਣ ਲਈ ਇਹ ਜ਼ਰੂਰੀ ਸੀ ਕਿ ਜੋ ਅਸਥਾਈ ਪਾਬੰਦੀਆਂ ਲਾਈਆਂ ਗਈਆਂ ਸਨ, ਉਨ੍ਹਾਂ ਨੂੰ ਸਮਾਂ ਰਹਿੰਦੇ ਸਮਾਪਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ (ਵੀਡੀਓ)

ਜ਼ਿਲ੍ਹਾ ਪ੍ਰਸ਼ਾਸਨ ਚੌਕਸ, ਤਿਆਰੀ ’ਚ ਕੋਈ ਅਸਰ ਨਹੀਂ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿਚ ਵੀ ਜੇਕਰ ਕਿਸੇ ਤਰ੍ਹਾਂ ਦੀ ਅਣਕਿਆਸੀ ਸਥਿਤੀ ਪੈਦਾ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਹੁਣ ਜਦਕਿ ਹਾਲਾਤ ਆਮ ਵਾਂਗ ਹੋ ਚੁੱਕੇ ਹਨ, ਫਿਰ ਵੀ ਪ੍ਰਸ਼ਾਸਨ ਦੀ ਚੌਕਸੀ ਵਿਚ ਕੋਈ ਕਮੀ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲਾਤ ਵਿਚ ਆਪਣੇ ਨਾਗਰਿਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਮਲਾ, ਪੁਲਸ ਫੋਰਸ ਅਤੇ ਮੈਡੀਕਲ ਸਹੂਲਤਾਂ ਲਗਾਤਾਰ ਸਰਗਰਮ ਰਹਿਣਗੀਆਂ ਅਤੇ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਹੋਵੇ, ਇਸ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਭਾਰਤ-ਪਾਕਿ ਸੀਜ਼ਫਾਇਰ ਮਗਰੋਂ ਵੀ ਪੰਜਾਬ ਦੇ ਇਸ ਜ਼ਿਲ੍ਹੇ 'ਚ ਪਾਬੰਦੀਆਂ ਲਾਗੂ! DC ਨੇ ਜਾਰੀ ਕੀਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News