ਪੰਜਾਬ 'ਚ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ 85.92 ਕਰੋੜ ਦੀ ਰਾਸ਼ੀ ਮੁਹੱਈਆ ਕਰਵਾਈ ਗਈ : ਡਾ. ਨਿੱਜਰ

Thursday, Mar 23, 2023 - 03:09 PM (IST)

ਪੰਜਾਬ 'ਚ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ 85.92 ਕਰੋੜ ਦੀ ਰਾਸ਼ੀ ਮੁਹੱਈਆ ਕਰਵਾਈ ਗਈ : ਡਾ. ਨਿੱਜਰ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕਰੀਬ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਗੁਰਪ੍ਰੀਤ ਸਿੰਘ ਬਣਾਵਾਲੀ ਵੱਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਕਹੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ 'ਚ ਕਰੀਬ 417 ਪ੍ਰਾਈਵੇਟ ਰਜਿਸਟਰਡ ਗਊਸ਼ਾਲਾਵਾਂ ਵਿਖੇ 1.70 ਲੱਖ ਅਵਾਰਾ ਪਸ਼ੂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕ ਭਲਕੇ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹਨ ਇਹ ਖ਼ਬਰ, ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ

ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਪੰਜਾਬ ਵੱਲੋਂ ਰਾਜ 'ਚ 20 ਸਰਕਾਰੀ ਕੈਟਲ ਪੌਂਡਜ ਦੇ 'ਚ 77 ਕੈਟਲ ਸੈੱਡ ਉਸਾਰੇ ਗਏ ਹਨ, ਜਿਨ੍ਹਾਂ 'ਚ ਲਗਭਗ 10,024 ਅਵਾਰਾ ਪਸ਼ੂ ਹਨ। ਡਾ. ਨਿੱਜਰ ਨੇ ਅੱਗੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਆਪਣੇ ਪੱਧਰ ’ਤੇ 10 ਗਊਸ਼ਾਲਾਵਾਂ ਚਲਾਈਆ ਜਾ ਰਹੀਆਂ ਹਨ, ਜਿਨ੍ਹਾਂ 'ਚ ਲਗਭਗ 3385 ਦੇ ਕਰੀਬ ਅਵਾਰਾ ਪਸ਼ੂ ਰੱਖੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ੍ਹ ਕੇ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ 'ਚ ਛੱਡਿਆ ਜਾਂਦਾ ਹੈ। ਉਨ੍ਹਾਂ ਵੱਲੋਂ ਪਿਛਲੇ 5 ਸਾਲਾਂ ਦੌਰਾਨ ਲਗਭਗ 33575 ਅਵਾਰਾ ਪਸੂਆਂ ਨੂੰ ਫੜ੍ਹ ਕੇ ਗਊਸ਼ਾਲਾਵਾਂ ਵਿਖੇ ਛੱਡਿਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਤੋਂ ਸਮਰ ਸ਼ਡਿਊਲ ਜਾਰੀ, 3 ਨਵੀਆਂ ਉਡਾਣਾਂ ਨੂੰ ਕੀਤਾ ਗਿਆ ਸ਼ਾਮਲ

ਡਾ. ਨਿੱਜਰ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਕਰੀਬ 185 ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਆਪਣੀ ਵਿੱਤੀ ਸਥਿਤੀ ਅਤੇ ਉਨ੍ਹਾਂ ਪਾਸ ਉਪਲੱਬਧ ਕਾਊਸੈਸ ਦੇ ਫੰਡਾਂ ਮੁਤਾਬਕ 10 ਤੋਂ 30 ਰੁਪਏ ਪ੍ਰਤੀ ਪਸ਼ੂ ਪ੍ਰਤੀ ਦਿਨ ਜਾਂ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਗਊਸੈੱਸ ਵਜੋਂ 183.44 ਕਰੋੜ ਰੁਪਏ ਇਕੱਠੇ ਕੀਤੇ ਜਾ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News