ਡਾ. ਮਨਮੋਹਨ ਸਿੰਘ ਦੇ ਰਾਜ ਸਭਾ ਮੈਂਬਰ ਬਣਨ ''ਤੇ ''ਕੈਪਟਨ'' ਨੇ ਦਿੱਤੀ ਵਧਾਈ

Tuesday, Aug 20, 2019 - 11:23 AM (IST)

ਡਾ. ਮਨਮੋਹਨ ਸਿੰਘ ਦੇ ਰਾਜ ਸਭਾ ਮੈਂਬਰ ਬਣਨ ''ਤੇ ''ਕੈਪਟਨ'' ਨੇ ਦਿੱਤੀ ਵਧਾਈ

ਚੰਡੀਗੜ੍ਹ : ਸਾਬਕਾ ਪ੍ਰਧਾਨ ਮਤੰਰੀ ਡਾ. ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਵਧਾਈ ਦਿੰਦਿਆਂ ਲਿਖਿਆ ਹੈ ਕਿ ਉਨ੍ਹਾਂ ਦਾ ਸਾਲਾਂ ਦਾ ਤਜ਼ੁਰਬਾ ਅਤੇ ਸਾਰਥਕ ਸੋਚ ਪਾਰਲੀਮੈਂਟ ਲਈ ਖਜ਼ਾਨਾ ਹੈ। ਭਾਜਪਾ ਨੇ ਇਸ ਸੀਟ ਤੋਂ ਕਿਸੇ ਵੀ ਉਮੀਦਵਾਰ ਨੂੰ ਨਹੀਂ ਉਤਾਰਿਆ ਸੀ।

ਦੱਸਣਯੋਗ ਹੈ ਕਿ ਰਾਜ ਸਭਾ ਦੇ ਸੰਸਦ ਮੈਂਬਰ ਮਦਨ ਲਾਲ ਸੈਣੀ ਦੇ ਦਿਹਾਂਤ ਕਾਰਨ ਇਹ ਸੀਟ ਖਾਲੀ ਹੋਈ ਸੀ। ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦਾ ਪੁੱਤਰ ਨੀਰਜ ਸ਼ੇਖਰ ਵੀ ਨਿਰਵਿਰੋਧ ਰਾਜ ਸਭਾ ਮੈਂਬਰ ਚੁਣਿਆ ਗਿਆ। ਉਸ ਨੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ 14 ਅਗਸਤ ਨੂੰ ਉੱਤਰ ਪ੍ਰਦੇਸ਼ ਤੋਂ ਨਾਮਜ਼ਦਗੀ ਭਰੀ ਸੀ। ਨੀਰਜ ਸ਼ੇਖਰ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਹਾਜ਼ਰੀ 'ਚ ਕਾਗਜ਼ ਦਾਖਲ ਕੀਤੇ ਸਨ। 
 


author

Babita

Content Editor

Related News